ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਸਿਆਸੀ ਦਿੱਗਜਾਂ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਚੱਬੇਵਾਲ 28000 ਵੋਟਾਂ ਨਾਲ ਜਿੱਤੇ ਹਨ। ਇਸ਼ਾਂਕ ਨੂੰ 51753 ਵੋਟਾਂ ਮਿਲੀਆਂ ਜਦਕਿ ਕਾਂਗਰਸ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ 23171 ਵੋਟਾਂ ਹਾਸਲ ਹੋਈਆਂ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 8667 ਵੋਟਾਂ ਹਾਸਲ ਹੋਈਆਂ।
ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਇਸ਼ਾਨ ਚੱਬੇਵਾਲ ਦੇ ਪਿਤਾ ਰਾਜਕੁਮਾਰ ਚੱਬੇਵਾਲ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਤੇ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਸਨ। ਇਸ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ। ਰਾਜਕੁਮਾਰ ਚੱਬੇਵਾਲ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਵੱਲੋਂ ਜਿੱਤ ਕੇ ਵਿਧਾਇਕ ਬਣੇ ਸਨ ਤੇ ਹੁਣ ਇਸ ਸੀਟ ਉੱਤੇ ਉਨ੍ਹਾਂ ਦਾ ਪੁੱਤਰ ਚੋਣ ਮੈਦਾਨ ਵਿੱਚ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।