ਗੁਜਰਾਤ ਚੋਣਾਂ ਤੋਂ ਪਹਿਲਾਂ ‘ਆਪ’ ਉਮੀਦਵਾਰ ਨੂੰ ਕੀਤਾ ਅਗਵਾ, BJP ‘ਤੇ ਕਿਡਨੈਪ ਕਰਨ ਦੇ ਦੋਸ਼

Rajneet Kaur
4 Min Read

ਨਿਊਜ਼ ਡੈਸਕ: ਗੁਜਰਾਤ ਵਿਧਾਨ ਸਭਾ ਚੋਣਾਂ ਦੇ ਵਿਚਕਾਰ, ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਸੂਰਤ ਤੋਂ ਪਾਰਟੀ ਦੀ ਉਮੀਦਵਾਰ ਕੰਚਨ ਜਰੀਵਾਲਾ ਨੂੰ ਅਗਵਾ ਕਰ ਲਿਆ ਗਿਆ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਬਹੁਤ ਗੰਭੀਰ ਦੋਸ਼ ਲਗਾਏ ਹਨ। ‘ਆਪ’ ਦਾ ਦਾਅਵਾ ਹੈ ਕਿ ਭਾਜਪਾ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਨੂੰ ਅਗਵਾ ਕਰ ਲਿਆ ਹੈ।

ਇੱਕ ਪ੍ਰੈਸ ਕਾਨਫਰੰਸ ਵਿੱਚ ਉਪ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਗੁਜਰਾਤ ਦੇ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਨ ਜਰੀਵਾਲਾ ਨੂੰ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ ਦੇਖਿਆ ਗਿਆ ਸੀ। ਉਨ੍ਹਾਂ ਨੇ ਉਸ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਬਾਅਦ ‘ਚ ਉਨ੍ਹਾਂ ‘ਤੇ ਨਾਮਜ਼ਦਗੀ ਵਾਪਸ ਲੈਣ ਲਈ ਦਬਾਅ ਬਣਾਇਆ ਗਿਆ। ਇਸ ਨਾਲ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ।

ਰਾਘਵ ਚੱਢਾ ਨੇ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਦੇ ਉਮੀਦਵਾਰ ਅਤੇ ਪਰਿਵਾਰ ‘ਤੇ ਨਾਮਜ਼ਦਗੀ ਰੱਦ ਕਰਨ ਲਈ ਦਬਾਅ ਪਾਇਆ। ਰਾਘਵ ਨੇ ਕਿਹਾ ਕਿ ‘ਭਲਕੇ ਨਾਮਜ਼ਦਗੀ ਦੀ ਸਕਰੂਟਨੀ ਦਾ ਆਖਰੀ ਹੋਣ ਕਰਕੇ ਭਾਜਪਾ ਵੱਲੋਂ ਅਜਿਹਾ ਕੀਤਾ ਜਾ ਰਿਹਾ ਹੈ, ਪਰ ਜਦੋਂ ਉਨ੍ਹਾਂ ਨੇ ਭਾਜਪਾ ਦੀ ਗੱਲ ਨਹੀਂ ਮੰਨੀ ਤਾਂ BJP ਦੇ ‘ਗੁੰਡਿਆਂ’ ਨੇ ਕੰਚਨ ਜਰੀਵਾਲਾ ਨੂੰ ਕਿਡਨੈਪ ਕਰ ਲਿਆ ਅਤੇ ਉਸ ਨੂੰ RO ਆਫਿਸ ਲੈ ਗਏ। ਨਾਮਜ਼ਦਗੀ ਦੇ ਕਾਗਜ਼ ਰਿਜੈਕਟ ਕਰਨ ਦਾ ਕੋਈ ਗ੍ਰਾਊਂਡ ਨਹੀਂ ਹੋਣ ਕਰਕੇ ਉਹ ਲੋਕ ਸੂਰਤ ਈਸਟ ਦੇ ਉਮੀਦਵਾਰ ਨੂੰ ਅਣਜਾਣ ਥਾਂ ‘ਤੇ ਲੈ ਗਏ। ਕੰਚਨ ਜਰੀਵਾਲਾ ਦਾ ਫੋਨ ਕੱਲ੍ਹ ਦੁਪਹਿਰ ਤੋਂ ਬੰਦ ਹੈ ਅਤੇ ਕਿਸੇ ਨੂੰ ਉਸ ਦੀ ਲੋਕੇਸ਼ਨ ਦਾ ਪਤਾ ਨਹੀਂ ਹੈ।

ਰਾਘਵ ਚੱਢਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਪੂਰੇ ਮਾਮਲੇ ‘ਤੇ ਮੁੱਖ ਚੋਣ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਕਰ ਰਹੀ ਹੈ। ਭਾਵੇਂ ਕੁਝ ਵੀ ਹੋ ਜਾਵੇ, ‘ਆਪ’ ਉਮੀਦਵਾਰ ਦੀ ਨਾਮਜ਼ਦਗੀ ਰੱਦ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਹੁਣ ‘ਆਪ’ ਦੇ ਸੂਰਤ ਪੂਰਬੀ ਉਮੀਦਵਾਰ ਕੰਚਨ ਜਰੀਵਾਲਾ ‘ਤੇ ਨਾਮਜ਼ਦਗੀ ਵਾਪਸ ਲੈਣ ਲਈ ਸਰੀਰਕ ਅਤੇ ਮਾਨਸਿਕ ਤੌਰ ‘ਤੇ ਦਬਾਅ ਪਾ ਰਹੀ ਹੈ। ਭਾਜਪਾ ਅਰਵਿੰਦ ਕੇਜਰੀਵਾਲ ਤੋਂ ਡਰੀ ਹੋਈ ਹੈ।

- Advertisement -

ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਵੀ ਅਜਿਹਾ ਹੀ ਦਾਅਵਾ ਕੀਤਾ ਸੀ। ਉਨ੍ਹਾਂ ਟਵੀਟ ਕੀਤਾ ਕਿ ਗੁਜਰਾਤ ਵਿੱਚ ਚੋਣਾਂ ਹੋ ਰਹੀਆਂ ਹਨ ਜਾਂ ਲੋਕਤੰਤਰ ਦਾ ਖੁੱਲ੍ਹੇਆਮ ਗਲਾ ਘੁੱਟਿਆ ਜਾ ਰਿਹਾ ਹੈ। ਸੂਰਤ ਪੂਰਬੀ ਤੋਂ ਉਮੀਦਵਾਰ ਕੰਚਨ ਜਰੀਵਾਲਾ ਕੱਲ੍ਹ ਤੋਂ ਲਾਪਤਾ ਹੈ। ਵੀਡੀਓ ਵਿੱਚ ਮੌਜੂਦ ਲੋਕ ਭਾਜਪਾ ਨਾਲ ਸਬੰਧਤ ਹਨ। ਇਨ੍ਹਾਂ ‘ਤੇ ਕਾਰਵਾਈ ਕਰਕੇ ਉਮੀਦਵਾਰ ਦਾ ਪਤਾ ਲਗਾਇਆ ਜਾ ਸਕਦਾ ਹੈ। ਭਾਜਪਾ ਨੇ ਚੋਣਾਂ ਤੋਂ ਪਹਿਲਾਂ ਹਾਰ ਮੰਨ ਲਈ ਹੈ, ਹੁਣ ਉਮੀਦਵਾਰਾਂ ਨੂੰ ਅਗਵਾ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਕੰਚਨ ਜਰੀਵਾਲਾ ਦੇ ਲਾਪਤਾ ਹੋਣ ਦਾ ਦਾਅਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ‘ਸੂਰਤ (ਪੂਰਬੀ) ਤੋਂ ਸਾਡੀ ਉਮੀਦਵਾਰ ਕੰਚਨ ਜਰੀਵਾਲਾ ਅਤੇ ਉਨ੍ਹਾਂ ਦਾ ਪਰਿਵਾਰ ਕੱਲ੍ਹ ਤੋਂ ਲਾਪਤਾ ਹੈ। ਪਹਿਲਾਂ ਭਾਜਪਾ ਨੇ ਉਨ੍ਹਾਂ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ। ਪਰ ਉਸ ਦੀ ਨਾਮਜ਼ਦਗੀ ਸਵੀਕਾਰ ਕਰ ਲਈ ਗਈ ਸੀ। ਬਾਅਦ ‘ਚ ਉਨ੍ਹਾਂ ‘ਤੇ ਨਾਮਜ਼ਦਗੀ ਵਾਪਸ ਲੈਣ ਲਈ ਦਬਾਅ ਬਣਾਇਆ ਜਾ ਰਿਹਾ ਸੀ। ਕੀ ਉਸਨੂੰ ਅਗਵਾ ਕੀਤਾ ਗਿਆ ਹੈ?

ਦੱਸ ਦੇਈਏ ਕਿ ਗੁਜਰਾਤ ‘ਚ 182 ਵਿਧਾਨ ਸਭਾ ਸੀਟਾਂ ‘ਤੇ 15ਵੀਂ ਚੋਣ ਹੋਣੀ ਹੈ। ਇਸ ਵਾਰ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ ਹੋਣਗੀਆਂ। ਪਹਿਲੇ ਪੜਾਅ ‘ਚ 89 ਸੀਟਾਂ ‘ਤੇ 1 ਦਸੰਬਰ ਨੂੰ ਵੋਟਿੰਗ ਹੋਵੇਗੀ, ਫਿਰ ਦੂਜੇ ਪੜਾਅ ‘ਚ 5 ਦਸੰਬਰ ਨੂੰ 93 ਸੀਟਾਂ ‘ਤੇ ਵੋਟਿੰਗ ਹੋਵੇਗੀ, ਜਦਕਿ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਗੁਜਰਾਤ ਚੋਣਾਂ ਦੇ ਨਤੀਜੇ 8 ਦਸੰਬਰ ਨੂੰ ਆਉਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment