ਕੇਜਰੀਵਾਲ ਦੇ ਘਰ ‘ਤੇ ਹਮਲਾ, ਭਗਵੰਤ ਮਾਨ ਨੇ ਕਿਹਾ ‘ਭਾਜਪਾ ਦੀ ਬੌਖ਼ਲਾਹਟ ਸਾਫ਼ ਨਜ਼ਰ ਆ ਰਹੀ ਹੈ’

TeamGlobalPunjab
3 Min Read

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੇਜਰੀਵਾਲ ਦੀ ਰਿਹਾਇਸ਼ ’ਤੇ ਇਸ ਹਮਲੇ ਬਾਰੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਏ ਹਨ ਕਿ ਇਹ ਹਮਲਾ ਭਾਰਤੀ ਜਨਤਾ ਪਾਰਟੀ ਦੇ ਕਾਰਕੁੰਨਾਂ ਨੇ ਕੀਤਾ ਹੈ।

ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਜਰੀਵਾਲ ਦੇ ਕਤਲ ਦੀ ਸਾਜਿਸ਼ ਘੜ ਰਹੀ ਹੈ, ਕਿਉਂਕਿ ਬੀਜੇਪੀ ਨੂੰ ਡਰ ਹੈ ਕਿ ਸਿਰਫ ਕੇਜਰੀਵਾਲ ਹੀ ਪ੍ਰਧਾਨ ਮੰਤਰੀ ਮੋਦੀ ਨੂੰ ਟੱਕਰ ਦੇ ਸਕਦੇ ਹਨ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ, ‘ਪੰਜਾਬ ਵਿੱਚ ਆਮ ਆਦਮੀ ਪਾਰਟੀ ਹੱਥੋਂ ਕਰਾਰੀ ਹਾਰ ਮਿਲਣ ਕਾਰਨ ਭਾਜਪਾ ਦੀ ਬੌਖ਼ਲਾਹਟ ਸਾਫ਼ ਦਿਖ ਰਹੀ ਹੈ। ਪੁਲਿਸ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਹਮਲਾ ਇੱਕ ਕਾਇਰਤਾ ਵਾਲੀ ਹਰਕਤ ਹੈ। ਹੁਣ ਇਹ ਸਾਫ਼ ਹੋ ਚੁੱਕਿਆ ਹੈ ਕਿ ਭਾਜਪਾ ਨੂੰ ਸਿਰਫ਼ ਆਪ ਅਤੇ ਅਰਵਿੰਦ ਕੇਜਰੀਵਾਲ ਤੋਂ ਡਰ ਲੱਗਦਾ ਹੈ।’

- Advertisement -

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ  ਤੇ ਰਾਘਵ ਚੱਢਾ ਨੇ ਵੀ ਟਵੀਟ ਕਰਕੇ ਇਸ ਘਟਨਾ ਦੀ ਨਿੰਦਾ ਕੀਤੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment