ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੰਡੀਗੜ੍ਹ ਇਕਾਈ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਹੈ, ਇਹ ਜਾਣਕਾਰੀ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਇੰਚਾਰਜ ਜਰਨੈਲ ਸਿੰਘ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਪਾਰਟੀ ਛੇਤੀ ਹੀ ਚੰਡੀਗੜ੍ਹ ਵਿੱਚ ਆਪਣੀ ਨਵੀਂ ਇਕਾਈ ਦਾ ਐਲਾਨ ਕਰੇਗੀ। ਵਰਨਣਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ 35 ਵਿੱਚੋਂ 14 ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ ਪਰ ਲਗਾਤਾਰ ਦੂਜੇ ਸਾਲ ਆਮ ਆਦਮੀ ਪਾਰਟੀ ਆਪਣਾ ਮੇਅਰ ਨਹੀਂ ਬਣਾ ਸਕੀ, ਆਮ ਆਦਮੀ ਪਾਰਟੀ ਦਾ ਉਮੀਦਵਾਰ ਇਕ ਵੋਟ ਨਾਲ ਹਾਰ ਗਿਆ ਸੀ।
ਚੰਡੀਗੜ੍ਹ ਦੇ ਮੇਅਰ ਦਾ ਅਹੁਦਾ ਭਾਜਪਾ ਨੇ ਜਿੱਤ ਲਿਆ ਸੀ। ਭਾਜਪਾ ਦੇ ਅਨੂਪ ਗੁਪਤਾ ਨੇ 15 ਵੋਟਾਂ ਲੈ ਕੇ ਮੇਅਰ ਦੇ ਅਹੁਦੇ ‘ਤੇ ਕਬਜ਼ਾ ਕਰ ਲਿਆ। ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ 14 ਵੋਟਾਂ ਮਿਲੀਆਂ।