ਲੁਧਿਆਣਾ ਜ਼ਿਮਨੀ ਚੋਣ ‘ਚ ਜਿੱਤ ਤੋਂ ਬਾਅਦ ਆਪ ਸੰਗਠਨ ਵਿਸਥਾਰ ‘ਚ ਲੱਗੀ

Global Team
1 Min Read

ਚੰਡੀਗੜ੍ਹ: ਲੁਧਿਆਣਾ ਜ਼ਿਮਨੀ ਚੋਣ ਵਿੱਚ ਜਿੱਤ ਮਗਰੋਂ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਸੰਗਠਨ ਦੇ ਵਿਸਥਾਰ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਅੱਜ ਪੰਜ ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ।

ਚਾਰ ਮਹੀਨੇ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਇੰਚਾਰਜ ਬਣਾਇਆ ਗਿਆ ਹੈ, ਜਦਕਿ ਪਵਨ ਕੁਮਾਰ ਟੀਨੂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਇਹ ਸਾਰੀਆਂ ਨਿਯੁਕਤੀਆਂ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪਾਰਟੀ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀਐਮ ਨੇ ਸਾਰੇ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ ਸੀ। ਲੋਕਾਂ ਤੋਂ ਫੀਡਬੈਕ ਲੈਣ ਮਗਰੋਂ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment