ਚੰਡੀਗੜ੍ਹ: ਇੱਕ ਪਾਸੇ ਪੰਜਾਬ ਦੀਆਂ ਜ਼ਿਮਨੀ ਚੋਣਾਂ ਤਾਂ ਦੂਜੇ ਪਾਸੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਇਸ ਵਿਚਾਲੇ ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦਾ ਆਪਸੀ ਕਲੇਸ਼ ਵੱਧਦਾ ਹੀ ਜਾ ਰਿਹਾ ਹੈ। ਜਿੱਥੇ ਆਪ ਉਮੀਦਵਾਰ ਹਰਿੰਦਰ ਸਿੰਘ ਦੇ ਵਿਰੋਧ ਵਿੱਚ ਪਾਰਟੀ ਦੇ ਹੀ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਵਲੋਂ ਆਜ਼ਾਦ ਤੌਰ ‘ਤੇ ਚੋਣ ਲੜੀ ਜਾ ਰਹੀ ਹੈ। ਇਸ ਸਭ ਦੇ ਚੱਲਦਿਆਂ ਅੱਜ ਆਮ ਆਦਮੀ ਪਾਰਟੀ ਨੇ ਪਾਰਟੀ ਵਿਰੋਧੀ ਗਤੀਵਿਧੀਆ ਦੇ ਦੋਸ਼ਾਂ ਤਹਿਤ ਗੁਰਦੀਪ ਸਿੰਘ ਬਾਠ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ।
ਇਸ ਸਬੰਧੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਮੁੱਖ ਮੰਤਰੀ ਤੇ ਪੰਜਾਬ ਦੇ AAP ਪ੍ਰਧਾਨ ਭਗਵੰਤ ਮਾਨ ਦੇ ਦਸਤਖ਼ਤ ਹੇਠ ਜਾਰੀ ਚਿੱਠੀ ਵਿੱਚ ਆਮ ਆਦਮੀ ਪਾਰਟੀ ਨੇ ਇਹ ਫ਼ੈਸਲਾ ਕੀਤਾ ਹੈ। ਉਕਤ ਲੈਟਰਹੈਡ ‘ਤੇ ਪਾਰਟੀ ਨੇ ਗੁਰਦੀਪ ਸਿੰਘ ਬਾਠ ਉਪਰ ਪਾਰਟੀ ਵਿਰੁੱਧ ਚੋਣ ਲੜਨ ਅਤੇ ਮੀਡੀਆ ਵਿੱਚ ਪਾਰਟੀ ਖਿਲਾਫ਼ ਬਿਆਨਬਾਜ਼ੀ ਕਰਨ ਦੇ ਦੋਸ਼ ਲਗਾਏ ਹਨ। ਜਿਸ ਕਰਕੇ ਪਾਰਟੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਪਾਰਟੀ ਨੇ ਕਿਹਾ ਹੈ ਕਿ ਇਹ ਗਤੀਵਿਧੀਆਂ ਅਨੁਸਾਸ਼ਨਹੀਣਤਾ ਦਾ ਨਮੂਨਾ ਹੈ। ਜਿਸ ਨੂੰ ਆਮ ਆਦਮੀ ਪਾਰਟੀ ਬਰਦਾਸ਼ਤ ਨਹੀਂ ਕਰ ਸਕਦੀ। ਪਾਰਟੀ ਵਲੋ ਇਸੇ ਦੋਸ਼ਾਂ ਕਾਰਨ ਬਾਠ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਗਿਆ ਹੈ। ਪਾਰਟੀ ਨੇ ਕਿਹਾ ਹੈ ਕਿ ਇਸ ਤੋਂ ਇਲਾਵਾ ਉਹਨਾਂ ਕੋਲ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖਾਸਤ। pic.twitter.com/wHXs863b9W
— AAP Punjab (@AAPPunjab) October 29, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।