ਚੰਡੀਗੜ੍ਹ :ਆਮ ਆਦਮੀ ਪਾਰਟੀ ਨੇ ਅਦਾਰਾ ‘ਅਜੀਤ’ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ ਨਾਲ ਪੱਤਰਕਾਰੀ ਖੇਤਰ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਆਗੂਆਂ ਨੇ ਕਿਹਾ ਕਿ ਮੇਜਰ ਸਿੰਘ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਇਕ ਨਾਮ ਬਣਾਇਆ। ਉਨ੍ਹਾਂ ਹਮੇਸ਼ਾ ਪੰਜਾਬ ਦੇ ਅਤੇ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਪ੍ਰਮਾਤਮਾ ਅੱਗੇ ਅਰਦਾਸ਼ ਕੀਤੀ ਕਿ ਵਿਛੜੇ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਬਖਸ਼ਣ।