ਚੰਡੀਗੜ੍ਹ: ਲਖੀਮਪੁਰ ਖੀਰੀ ਦੀ ਘਟਨਾ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਗਵਰਨਰ ਹਾਊਸ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਆਪ ਆਗੂਆਂ ਵੱਲੋਂ ਐੱਮ.ਐੱਲ.ਏ. ਹੋਸਟਲ ਤੋਂ ਗਵਰਨਰ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਗਵਰਨਰ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੂੰ ਪੁਲਿਸ ਨੇ ਰਾਹ ‘ਚ ਹੀ ਰੋਕ ਲਿਆ ਅਤੇ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ।
ਇਸ ਦੌਰਾਨ ਕਈ ਵਰਕਰ ਜ਼ਖ਼ਮੀ ਹੋ ਗਏ ਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ ਅਤੇ ਕਈ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ।
ਲਖੀਮਪੁਰ ‘ਚ ਆਪ ਆਗੂਆਂ ਨੂੰ ਹਿਰਾਸਤ ‘ਚ ਲਏ ਜਾਣ ਦਾ ਵੀ ਪਾਰਟੀ ਦੇ ਵਰਕਰਾਂ ਵੱਲੋਂ ਵਿਰੋਧ ਕੀਤਾ ਗਿਆ। ਪਾਰਟੀ ਵਰਕਰਾਂ ਵੱਲੋਂ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।