‘ਆਪ’ ਨੇ ਭਾਜਪਾ ਆਗੂ ਮਨਜਿੰਦਰ ਸਿਰਸਾ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਸ਼ਨੀਵਾਰ ਨੂੰ ਕਿਹਾ ਕਿ ਉਸ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖਿਲਾਫ ਕਥਿਤ ਤੌਰ ‘ਤੇ ਗਲਤ ਸੂਚਨਾ ਫੈਲਾਉਣ ਦੇ ਦੋਸ਼ ਵਿੱਚ ਚੋਣ ਕਮਿਸ਼ਨ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਪਾਰਟੀ ਦੀ ਪੰਜਾਬ ਇਕਾਈ ਨੇ ਇੱਕ ਬਿਆਨ ਵਿੱਚ ਕਿਹਾ ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਖ਼ਬਰ ਸਾਂਝੀ ਕੀਤੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਬਣਨ ’ਤੇ 10 ਸਾਲ ਪੁਰਾਣੇ ਵਾਹਨ ਨਹੀਂ ਚੱਲਣ ਦਿੱਤੇ ਜਾਣਗੇ, ਜੋ ਕਿ ਮਨਘੜਤ ਜਾਣਕਾਰੀ ਹੈ ਅਤੇ ਗਲਤ ਇੱਛਾਵਾਂ ਨੂੰ ਉਤਸ਼ਾਹਿਤ ਕਰਨ ਲਈ ਸਾਂਝੀ ਕੀਤੀ ਗਈ ਹੈ।

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਹੈ ਕਿ ਸਿਰਸਾ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਆਪਣੇ ਟਵਿੱਟਰ ਹੈਂਡਲ ਤੋਂ ਉਪਰੋਕਤ ਜਾਣਕਾਰੀ ਹਟਾ ਲੈਣ। ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Share this Article
Leave a comment