ਚੰਡੀਗੜ੍ਹ: ਆਪ ਆਦਮੀ ਪਾਰਟੀ ਦੀ ਸਰਕਾਰ ਨੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਗ੍ਰਹਿ ਵਿਭਾਗ ਸੰਭਾਲਿਆ ਹੈ।
ਹਰਪਾਲ ਚੀਮਾ ਨੂੰ ਵਿੱਤ ਮੰਤਰੀ, ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰੀ, ਡਾ: ਵਿਜੇ ਸਿੰਗਲਾ ਨੂੰ ਸਿਹਤ ਮੰਤਰੀ, ਹਰਜੋਤ ਸਿੰਘ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ, ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਹਰਭਜਨ ਸਿੰਘ ਈਟੀਓ ਬਿਜਲੀ ਮੰਤਰੀ, ਲਾਲ ਚੰਦ ਕਟਾਰੂਚੱਕ ਨੂੰ ਖੁਰਾਕ ਤੇ ਸਪਲਾਈ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਮੰਤਰੀ ਅਤੇ ਬ੍ਰਹਮ ਸ਼ੰਕਰ ਜ਼ਿੰਪਾ ਵਾਟਰ ਦੇ ਨਾਲ-ਨਾਲ ਆਫ਼ਤ ਮੰਤਰਾਲਾ ਦਿੱਤਾ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.