AAP ਸਰਕਾਰ ਨੇ ਸਿਰਫ਼ 4 ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ- CM ਮਾਨ

Global Team
11 Min Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ।

ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰੋਫੈਸਰ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਤੱਕ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ 65,264 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

Share This Article
Leave a Comment