ਨਿਊਜ਼ ਡੈਸਕ: ਸਰਕਾਰ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ CM ਮਾਨ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਸੂਬੇ ਵਿੱਚ ਸੱਤਾ ਵਿੱਚ ਆਈ ਹੈ ਪੰਜਾਬ ਦਾ ਨਕਸ਼ਾ ਬਦਲ ਰਿਹਾ ਹੈ।
ਅਜਿਹਾ ਦਾਅਵਾ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦੇ ਆਧਾਰ ਤੇ ਕੀਤਾ ਗਿਆ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਜਨਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਸੁਫ਼ਨੇ ਸਾਕਾਰ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ।
ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਭਰੋਸਗੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਤੋਂ ਅਨੇਕਾਂ ਲੋਕ ਭਲਾਈ ਕੰਮਾਂ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਜਾ ਕੇ ਕੰਮ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵੱਲੋਂ ਪੰਜਾਬ ਵਿੱਚ ਗਰੀਬ ਲੋਕਾਂ ਦੇ ਜ਼ੀਰੋ ਬਿਜਲੀ ਬਿੱਲ ਕੀਤੇ ਗਏ ਹਨ। ਜਿਸ ਦੇ ਨਾਲ ਇਹ ਉਨ੍ਹਾਂ ਦੇ ਵਿੱਤੀ ਵਸੀਲਿਆਂ ਚ ਇੱਕ ਮਦਦ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਿੱਖਿਆ ਦੇ ਪਾਸਾਰ ਅਤੇ ਯੋਗ ਪ੍ਰਬੰਧਨ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਧੁਨਿਕ ਸਹੂਲਤਾਂ ਨਾਲ ਭਰਪੂਰ ਹਸਪਤਾਲ ਅਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।
ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਤੇ ਨਿਸ਼ਾਨਾ ਕਸਦਿਆਂ ਕਿਹਾ ਕਿ ਲੋਕਾਂ ਨੂੰ ਸਭ ਪਤਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਲਈ ਕੀ ਕੀਤਾ ਹੈ ਅਤੇ ਆਪ ਸਰਕਾਰ ਕੀ ਕਰ ਰਹੀ ਹੈ।
- Advertisement -