‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ: CM ਮਾਨ

Global Team
29 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ।

Share This Article
Leave a Comment