ਚੰਡੀਗੜ੍ਹ: ਅੰਮ੍ਰਿਤਸਰ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਫਗਵਾੜਾ ਵਿੱਚ ਵੀ ਆਪਣਾ ਮੇਅਰ ਬਣਾ ਲਿਆ ਹੈ। ਰਾਮਪਾਲ ਉੱਪਲ ਫਗਵਾੜਾ ਦੇ ਨਵੇਂ ਮੇਅਰ ਹੋਣਗੇ। ਤੇਜਪਾਲ ਬਸਰਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਵਿਪਨ ਸੂਦ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ 17 ਸੀਟਾਂ ਨਾਲ ਦੂਜੀ ਸਭ ਤੋਂ ਵੱਡੀ ਪਾਰਟੀ ਬਣ ਗਈ ਹੈ।
ਫਗਵਾੜਾ ਦੀਆਂ 50 ਸੀਟਾਂ ‘ਚੋਂ ਕਾਂਗਰਸ ਨੇ 20 ਸੀਟਾਂ ‘ਤੇ ਕਬਜ਼ਾ ਕੀਤਾ ਸੀ। ਜਿੱਥੇ ਆਮ ਆਦਮੀ ਪਾਰਟੀ ਨੇ 17, ਭਾਜਪਾ, ਅਕਾਲੀ ਦਲ ਅਤੇ ਬਸਪਾ ਨੇ 3-3 ਸੀਟਾਂ ਜਿੱਤੀਆਂ ਸਨ। ਅਜਿਹਾ ਲੱਗ ਰਿਹਾ ਸੀ ਕਿ ਕਾਂਗਰਸ ਮੇਅਰ ਬਣਾਉਣ ਵਿੱਚ ਕਾਮਯਾਬ ਹੋਵੇਗੀ। ਪਰ ਅੰਮ੍ਰਿਤਸਰ ਵਾਂਗ ਫਗਵਾੜਾ ਵਿੱਚ ਵੀ ‘ਆਪ’ ਨੇ ਆਪਣਾ ਮੇਅਰ ਬਣਾਇਆ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਫਗਵਾੜਾ ‘ਚ ਨਗਰ ਨਿਗਮ ਦਾ ਮੇਅਰ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਐਕਸ ‘ਤੇ ਲਿਖਿਆ ਕਿ ਫਗਵਾੜਾ ਮੇਅਰ ਨਗਰ ਨਿਗਮ ਚੋਣਾਂ ‘ਚ ਵੀ ‘ਆਪ’ ਨੇ ਵੱਡੀ ਜਿੱਤ ਦਰਜ ਕੀਤੀ ਹੈ।
ਇਸ ਮੌਕੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਵਾਰਤਾ ਕਰਦੇ ਹੋਏ ਕਿਹਾ ਹੈ ਕਿ ਅਸੀਂ ਸਾਰੇ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ। ਉਨ੍ਹਾਂ ਨੇ ਫਗਵਾੜਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਾਂ ਕਿ ਫਗਵਾੜਾ ਦਾ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆਂ ਪਾਰਟੀ ਦੇ ਆਗੂ ਸਾਡੀ ਲੀਡਰਸ਼ਿਪ ਨਾਲ ਮਿਲੋ ਤੁਹਾਡੇ ਵੀ ਕੰਮ ਹੋਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।