ਆਪ ਸਰਕਾਰ ਦੀ ਕੈਬਨਿਟ ਬੈਠਕ ਅੱਜ, ਅਹਿਮ ਫ਼ੈਸਲਿਆ ‘ਤੇ ਲੱਗੇਗੀ ਮੋਹਰ

TeamGlobalPunjab
2 Min Read

ਚੰਡੀਗੜ੍ਹ: ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਆਪ ਸਰਕਾਰ ਦੀ ਕੈਬਨਿਟ ਬੈਠਕ ਅੱਜ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਮੀਟਿੰਗ ਦੌਰਾਨ ਅਹਿਮ ਮੁੱਦਿਆਂ ‘ਤੇ ਸਰਕਾਰ ਵਿਚਾਰ ਚਰਚਾ ਕਰੇਗੀ ਤੇ ਬੈਠਕ ਦੌਰਾਨ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਵੀ ਕੀਤੇ ਜਾ ਸਕਦੇ ਹਨ। ਇਸ ਤੋਂ ਇਲਾਵਾ ਸੰਗਰੂਰ ‘ਚ ਧਰਨਾ ਦੇ ਰਹੇ ਪੁਲਿਸ ਭਰਤੀ ਦੇ ਬੇਰੁਜ਼ਗਾਰਾਂ ‘ਤੇ ਵੀ ਕੋਈ ਫ਼ੈਸਲਾ ਆ ਸਕਦਾ ਹੈ।

ਸੂਬੇ ‘ਚ ਬਿਜਲੀ ਦੀਆਂ ਮੁਫ਼ਤ ਯੂਨਿਟਾਂ ਜਾਂ ਫਿਰ ਹੋਰ ਵੀ ਕਈ ਫੈਸਲੇ ਲਏ ਜਾ ਸਕਦੇ ਹਨ। ਹਾਲਾਂਕਿ ਮੁੱਖ ਮੰਤਰੀ ਮਾਨ ਨੇ ਹਾਲ ਹੀ ਵਿਚ ਕਈ ਐਲਾਨ ਕੀਤੇ ਹਨ, ਜਿਨ੍ਹਾਂ ਨੂੰ ਕੈਬਨਿਟ ਤੋਂ ਮਨਜ਼ੂਰੀ ਮਿਲ ਸਕਦੀ ਹੈ।

ਹੁਣ ਤੱਕ ਮੁੱਖ ਮੰਤਰੀ ਵਲੋਂ ਕੀਤੇ ਗਏ ਐਲਾਨ

-ਪ੍ਰਾਈਵੇਟ ਸਕੂਲ ਨਵੇਂ ਸੈਸ਼ਨ ਵਿਚ ਦਾਖ਼ਲਾ ਫੀਸਾਂ ਨਹੀਂ ਵਧਾਉਣਗੇ। ਕਿਤਾਬਾਂ ਤੇ ਕੱਪੜੇ ਕਿਸੇ ਵਿਸ਼ੇਸ਼ ਦੁਕਾਨ ਤੋਂ ਉਪਲੱਬਧ ਨਹੀਂ ਹੋਣਗੇ।

- Advertisement -

-ਪੰਜਾਬ ‘ਚ ਠੇਕੇ ਅਤੇ ਆਊਟਸੋਰਸਿੰਗ ’ਤੇ ਕੰਮ ਕਰਦੇ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।

-ਇਸੇ ਤਰ੍ਹਾਂ 25 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ‘ਚ 10 ਹਜ਼ਾਰ ਦੀ ਭਰਤੀ ਸਿਰਫ਼ ਪੰਜਾਬ ਪੁਲਿਸ ‘ਚ ਹੀ ਹੋਵੇਗੀ।

-ਸਸਤੇ ਰਾਸ਼ਨ ਦੀ ਡੋਰ ਸਟੈਪ ਡਿਲੀਵਰੀ ਹੋਵੇਗੀ। ਸਰਕਾਰ ਕਾਰਡ ਧਾਰਕਾਂ ਨੂੰ ਉਨ੍ਹਾਂ ਦੇ ਘਰ ਰਾਸ਼ਨ ਦੀ ਹੋਮ ਡਿਲੀਵਰੀ ਕਰੇਗੀ।

ਇਹਨਾਂ ਸਾਰੇ ਫੈਸਲਿਆਂ ਦਾ ਹਾਲੇ ਐਲਾਨ ਹੀ ਹੋਇਆ ਹੈ ਅਤੇ ਕੈਬਨਿਟ ‘ਚ ਇਨ੍ਹਾਂ ‘ਤੇ ਮੋਹਰ ਲੱਗ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment