‘ਆਪ’ ਵੱਲੋਂ ਵਿਧਾਨ ਸਭਾ ਚੋਣਾ ਲਈ 117 ‘ਚੋਂ 109 ਉਮੀਦਵਾਰਾਂ ਦਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ ਲਈ ਬੀਤੀ ਸ਼ਾਮ 5 ਹੋਰ ਉਮੀਦਵਾਰਾਂ ਦੀ ਨੌਵੀਂ ਸੂਚੀ ਜਾਰੀ ਕੀਤੀ ਹੈ, ਜਿਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 109 ਹੋ ਗਈ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਸੂਬਾ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੇ ਦਸਤਖਤਾਂ ਹੇਠ ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ, ਜਦੋਂ ਕਿ ਬਠਿੰਡਾ (ਦਿਹਾਤੀ) ਤੋਂ ਅਮਿਤ ਰਤਨ ਕੋਟਫੱਤਾ, ਜਲੰਧਰ ਉਤਰੀ ਤੋਂ ਦਿਨੇਸ਼ ਢਾਲ, ਸਮਰਾਲਾ ਤੋਂ ਜਗਤਾਰ ਸਿੰਘ ਅਤੇ ਸਾਹਨੇਵਾਲ ਤੋਂ ਹਰਦੀਪ ਸਿੰਘ ਮੁੰਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।

Share this Article
Leave a comment