ਮੋਹਾਲੀ : ਲੋਕ ਸਭਾ ਚੋਣ 2024 ਨੂੰ ਲੈ ਕੇ ਆਮ ਆਦਮੀ ਪਾਰਟੀ ਅੱਜ ਪੰਜਾਬ ਚ ਚੋਣ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਕੁੱਝ ਹੋਰ ਵੀ ਆਗੂ ਉਨ੍ਹਾਂ ਨਾਲ ਮੌਜ਼ੂਦ ਹਨ। ਇਸ ਮੁਹਿੰਮ ਲਈ ਮੁਹਾਲੀ ਚ ਪਾਰਟੀ ਨੇ ਇੱਕ ਸਮਾਗਮ ਰੱਖਿਆ ਹੈ। ਇਸ ਮੌਕੇ ਉਨ੍ਹਾਂ ਨਾਅਰਾ ਦਿੱਤਾ ਹੈ ਕਿ ‘ਸੰਸਦ ‘ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’।
ਮੋਹਾਲੀ ਵਿਖੇ ਆਯੋਜਿਤ ਸਮਾਗਮ ‘ਚ ਪਹੁੰਚੇ ਕੌਮੀ ਕਨਵੀਨਰ ਸ਼੍ਰੀ @ArvindKejrwal ਜੀ ਅਤੇ ਮੁੱਖ ਮੰਤਰੀ ਪੰਜਾਬ @BhagwantMann ਜੀ
ਕਿਤਾਬਚਾ ਜਾਰੀ ਕਰ ਕੇ ਲੋਕ ਸਭਾ ਚੋਣਾਂ 2024 ਲਈ ਚੋਣ ਪ੍ਰਚਾਰ ਮੁਹਿੰਮ ਦੀ ਕੀਤੀ ਰਸਮੀ ਸ਼ੁਰੂਆਤ!#LokSabhaElection2024 #AamAadmiParty pic.twitter.com/hsqN6BrHrr
— AAP Punjab (@AAPPunjab) March 11, 2024
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕੇਜਰੀਵਾਲ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਇੱਕ ਅਜਿਹੇ ਕ੍ਰਾਂਤੀਕਾਰੀ ਆਗੂ ਹਨ ਜਿਨ੍ਹਾਂ ਨੇ ਸਿਆਸਤ ਦਾ ਮੁਹਾਂਦਰਾ ਹੀ ਬਦਲ ਦਿੱਤਾ ਹੈ, ਕਾਫ਼ਲਾ ਬਹੁਤ ਛੋਟਾ ਸੀ, ਪਰ ਹੌਂਸਲੇ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬੀਤੇ ਦਿਨ ਪੰਜਾਬ ਦਾ ਬਹੁਤ ਵਧੀਆ ਬਜਟ ਪੇਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਪੰਜਾਬ ‘ਚ 13-0 ਨਾਲ ਹੀ ਹੋਵੇਗਾ ਅਤੇ ਸਕੋਰ ਕਰਨਾ ਬਹੁਤ ਜ਼ਰੂਰੀ ਹੈ, ਇਸ ਦੇ ਕਈ ਕਾਰਨ ਹਨ।
ਉੱਥੇ ਹੀ ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਲੋਕਾਾਂ ਕਿਹਾ ਕਿ ਉਹ ਪੰਜਾਬ ਨੂੰ 13 – 0 ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ, ਪਰ ਸੀ.ਐਮ ਭਗਵੰਤ ਮਾਨ ਇਕੱਲੇ ਲੜ ਰਹੇ ਹਨ। ਜੇਕਰ 13 ਦੀ 13 ਮੁੱਖ ਮੰਤਰੀ ਭਗਵੰਤ ਮਾਨ ਦੀ ਹੋ ਜਾਣਗੀਆਂ। ਫਿਰ ਪੰਜਾਬ ਦੀ ਖੁਸ਼ਹਾਲੀ ਨੂੰ ਕੋਈ ਨਹੀਂ ਰੋਕ ਸਕਦਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।