ਮਾਣਹਾਨੀ ਮਾਮਲੇ ‘ਚ ਅਦਾਲਤ ‘ਚ ਪੇਸ਼ ਹੋਏ ‘ਆਪ’ ਆਗੂ, ਮਜੀਠੀਆ ਰਹੇ ਗੈਰਹਾਜ਼ਰ

Rajneet Kaur
2 Min Read

ਅੰਮ੍ਰਿਤਸਰ : ਮਾਣਹਾਨੀ ਮਾਮਲੇ ‘ਚ ਆਪ ਆਗੂ ਸੰਜੇ ਸਿੰਘ ਅੰਮ੍ਰਿਤਸਰ ਕੋਰਟ ‘ਚ ਪੇਸ਼ ਹੋਏ ਹਨ। ਸੰਜੇ ਸਿੰਘ ਖਿਲਾਫ਼ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਸੀ।

ਪੇਸ਼ੀ ਦੇ ਦੌਰਾਨ ਸੰਜੇ ਸਿੰਘ ਦੇ ਵਕੀਲ ਪਰਮਿੰਦਰ ਸਿੰਘ ਸੇਠੀ ਨੇ ਜਾਣਕਾਰੀ ਦਿੱਤੀ ਕਿ ਕਿਸੇ ਬਿਮਾਰੀ ਦਾ ਹਵਾਲਾ ਦੇਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਅੱਜ ਅਦਾਲਤ ਵਿੱਚ ਹਾਜਰ ਨਹੀਂ ਹੋਏ । ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਬਿਕਰਮ ਮਜੀਠੀਆ ਦੇ ਖਿਲਾਫ ਲਗਾਤਾਰ ਹੀ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਸਾਨੂੰ ਅਦਾਲਤ ਉੱਤੇ ਪੂਰਾ ਭਰੋਸਾ ਹੈ ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੇ ਵੱਲੋਂ ਤਰਕ ਦਿੱਤਾ ਹੈ, ਜਿਸ ਵਿੱਚ ਸਾਫ ਲਿਖਿਆ ਹੋਇਆ ਹੈ ਕਿ ਉਨ੍ਹਾਂ ਦੇ ਖਿਲਾਫ ਨਸ਼ਾ ਵੇਚਣ ਨੂੰ ਲੈ ਕੇ ਅਪਰਾਧਿਕ ਮਾਮਲਾ ਦਰਜ ਹੈ ਅਤੇ ਇਸ ਦੇ ਲਈ ਮਜੀਠੀਆ ਨੂੰ ਜੇਲ੍ਹ ਵੀ ਕੱਟਣੀ ਪਈ ਹੈ।

ਦੱਸ ਦੇਈਏ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਆਗੂਆਂ ਨੇ ਬਿਕਰਮ ਮਜੀਠੀਆ ‘ਤੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਇਹ ਇਲਜ਼ਾਮ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਤੇ ‘ਆਪ’ ਆਗੂ ਆਸ਼ੀਸ਼ ਖੇਤਾਨ ਨੇ ਵੀ ਲਗਾਏ ਸਨ ਪਰ ਬਾਅਦ ‘ਚ ਉਨ੍ਹਾਂ ਨੇ ਮਾਫ਼ੀ ਮੰਗ ਲਈ ਸੀ ਪਰ ਸੰਜੇ ਸਿੰਘ ਆਪਣੇ ਬਿਆਨ ‘ਤੇ ਕਾਇਮ ਸਨ। ਸੰਜੇ ਸਿੰਘ ਮਾਮਲੇ ‘ਚ ਕਈ ਵਾਰ ਪੇਸ਼ ਹੋ ਚੁੱਕੇ ਹਨ। ਅੱਜ ਮਜੀਠੀਆ ਦੇ ਅਦਾਲਤ ‘ਚ ਪੇਸ਼ ਨਾ ਹੋਣ ਕਾਰਨ ਮਾਮਲੇ ਦੀ ਸੁਣਵਾਈ ਇਕ ਵਾਰ ਫਿਰ ਮੁਲਤਵੀ ਹੋ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment