ਜਲੰਧਰ ਵਿੱਚ ‘ਆਪ’ ਨੇਤਾ ਦਾ ਕਤਲ, ਗੁਰਦੁਆਰੇ ਬਾਹਰ ਹਮਲਾਵਰਾਂ ਨੇ ਘਟਨਾ ਨੂੰ ਦਿੱਤਾ ਅੰਜਾਮ

Global Team
2 Min Read

ਜਲੰਧਰ: ਪੰਜਾਬ ਦੇ ਜਲੰਧਰ ਵਿੱਚ ਇੱਕ ਗੁਰਦੁਆਰਾ ਸਾਹਿਬ ਦੇ ਬਾਹਰ ‘ਆਪ’ ਨੇਤਾ ਲੱਕੀ ਓਬਰਾਏ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸਵੇਰੇ ਤੜਕੇ ਗੋਲੀਬਾਰੀ ਦੀ ਆਵਾਜ਼ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ।

ਇਹ ਘਟਨਾ ਸ਼ੁੱਕਰਵਾਰ ਸਵੇਰੇ ਉਸ ਸਮੇਂ ਵਾਪਰੀ ਜਦੋਂ ਲੱਕੀ ਓਬਰਾਏ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਿਸ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਨੇ ਅੱਠ ਤੋਂ ਦਸ ਗੋਲੀਆਂ ਚਲਾਈਆਂ ਹਨ।

ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾਈਆਂ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਉਸ ਦੀ ਛਾਤੀ ਵਿੱਚ ਦੋ ਗੋਲੀਆਂ ਅਤੇ ਸਿਰ ਵਿੱਚ ਇੱਕ ਗੋਲੀ ਲੱਗੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ, ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਕੇ ਸੀਲ ਕਰ ਦਿੱਤਾ, ਅਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦੀ ਹੀ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment