ਨਵੀਂ ਦਿੱਲੀ: ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਰਾਹਤ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਦਿੱਤੀ ਗਈ ਹੈ। ਦਸ ਦਈਏ ਕਿ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਸੰਜੇ ਸਿੰਘ ਨੂੰ ਰਾਜ ਸਭਾ ਚੋਣਾਂ ਲਈ ਉਮੀਦਵਾਰ ਬਣਾਇਆ ਹੈ। ਜਿਸ ਲਈ ਨਾਮਜ਼ਦਗੀ ਦੌਰਾਨ ਉਨ੍ਹਾਂ ਨੂੰ ਖੁਦ ਹਾਜ਼ਰ ਹੋਣਾ ਪਵੇਗਾ। ਇਸੇ ਲਈ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ।
ਦੱਸ ਦਈਏ ਕਿ ਦਿੱਲੀ ਵਿੱਚ ਰਾਜ ਸਭਾ ਦੀਆਂ ਕੁੱਲ 3 ਸੀਟਾਂ ਹਨ। ਫਿਲਹਾਲ ਤਿੰਨੋਂ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਨ। ਇਨ੍ਹਾਂ ਸੰਸਦ ਮੈਂਬਰਾਂ ਵਿੱਚ ਸੰਜੇ ਸਿੰਘ, ਨਰਾਇਣ ਦਾਸ ਗੁਪਤਾ ਅਤੇ ਸੁਸ਼ੀਲ ਕੁਮਾਰ ਗੁਪਤਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਦਾ ਕਾਰਜਕਾਲ 27 ਜਨਵਰੀ ਨੂੰ ਖਤਮ ਹੋਣ ਜਾ ਰਿਹਾ ਹੈ। ਰਾਜ ਸਭਾ ਲਈ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਦੇ ਲਈ 19 ਜਨਵਰੀ ਨੂੰ ਚੋਣਾਂ ਹੋਣਗੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।