ਚੰਡੀਗੜ੍ਹ (ਬਿੰਦੂ ਸਿੰਘ): ਸੂਬੇ ਦੀ ਮੁੱਖ ਵਿਰੋਧੀ ਪਾਰਟੀ ‘ਆਪ’ ਨੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ ਹੈ।
ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਗਵਰਨਰ ਨੂੰ ਮੰਗ ਪੱਤਰ ਦੇ ਕੇ ਸਰਕਾਰ ਦੇ ਫਲੋਰ ਟੈਸਟ ਦੀ ਮੰਗ ਕੀਤੀ ਹੈ ।
ਚੀਮਾ ਨੇ ਪੱਤਰ ‘ਚ ਲਿਖਿਆ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਸਪੈਸ਼ਲ ਸੈਸ਼ਨ ਬੁਲਾ ਕੇ ਆਪਣਾ ਬਹੁਮਤ ਸਾਬਤ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਪਾਰਟੀ ਦੇ ਬਹੁਤੇ ਵਿਧਾਨਕਾਰਾਂ ਦਾ ਭਰੋਸਾ ਗਵਾ ਚੁੱਕੇ ਹਨ ।
‘ਆਪ’ ਨੇ ਮੰਗ ਕੀਤੀ ਹੈ ਕਿ ਰਾਜਪਾਲ ਵਿਸ਼ੇਸ਼ ਇਜਲਾਸ ਲਈ ਮੁੱਖ ਮੰਤਰੀ ਨੂੰ ਨਿਰਦੇਸ਼ ਦੇਣ ਅਤੇ ਬਹੁਮਤ ਸਾਬਿਤ ਕਰਨ ਲਈ ਕਹਿਣ।ਜੇਕਰ ਕੈਪਟਨ 7 ਦਿਨਾਂ ਵਿਚ ਬਹੁਮਤ ਸਾਬਤ ਕਰਨ ਚ ਅਸਫਲ ਰਹਿੰਦੇ ਹਨ ਤਾਂ ਉਨਾਂ ਦੀ ਸਰਕਾਰ ਨੂੰ ਭੰਗ ਕਰ ਦਿੱਤਾ ਜਾਵੇ।