ਪੀਪੀਈ ਕਿੱਟ ਪਾ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਨ ਵਾਲੇ ਅਮਨ ਅਰੋੜਾ ਵੀ ਕੋਰੋਨਾ ਪਾਜ਼ਿਟਿਵ

TeamGlobalPunjab
2 Min Read

ਸੁਨਾਮ: ਵਿਧਾਨ ਸਭਾ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੀ ਕੋਰੋਨਾ ਵਾਇਰਸ ਪਾਜ਼ਿਟਿਵ ਪਾਏ ਗਏ ਹਨ। ਇਸ ਦੀ ਜਾਣਕਾਰੀ ਅਮਨ ਅਰੋੜਾ ਨੇ ਇਕ ਵੀਡੀਓ ਸੰਦੇਸ਼ ਰਾਹੀਂ ਸਾਂਝੀ ਕੀਤੀ।

ਅਮਨ ਅਰੋੜਾ ਨੇ ਕਿਹਾ ਕਿ ਉਹ ਬੀਤੇ ਦਿਨੀਂ ਸਵੇਰ ਤੋਂ ਠੀਕ ਮਹਿਸੂਸ ਨਹੀਂ ਕਰ ਰਹੇ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਸਿਵਲ ਹਸਪਤਾਲ ਸੁਨਾਮ ਤੋਂ ਕਰਵਾਇਆ ਸੀ, ਜਿਸ ਦੀ ਰਿਪੋਰਟ ਅੱਜ ਸ਼ਾਮ ਨੂੰ ਆਈ ਹੇੈ। ਰਿਪੋਰਟ ਵਿੱਚ ਅਮਨ ਅਰੋੜਾ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।

ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਅਮਨ ਅਰੋੜਾ ਨੇ ਆਪਣੇ ਆਪ ਨੂੰ ਸੁਨਾਮ ਵਿਖੇ ਘਰ ਵਿੱਚ ਹੀ ਇਕਾਂਤਵਾਸ ਕਰ ਲਿਆ ਹੈ।

ਇਸ ਦੇ ਨਾਲ ਹੀ ਅਮਨ ਅਰੋੜਾ ਨੇ ਅਪੀਲ ਕੀਤੀ ਹੈ ਕਿ ਪਿਛਲੇ ਦਿਨੀਂ ਜਿਹੜੇ ਵੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਆਪਣਾ ਕੋਰੋਨਾ ਟੈਸਟ ਜ਼ਰੂਰ ਕਰਵਾਉਣ। ਅਮਨ ਅਰੋੜਾ ਨੇ ਕਿਹਾ ਕਿ ਮੈਂ ਆਪਣੇ ਦਫਤਰ ਅਤੇ ਸੇਵਾ ਕੇਂਦਰ ਦੇ ਸਾਰੇ ਸਟਾਫ ਮੈਂਬਰਾਂ ਦਾ ਵੀ ਟੈਸਟ ਕਰਵਾਇਆ ਸੀ। ਪਰਮਾਤਮਾ ਦੀ ਕਿਰਪਾ ਸਦਕਾ ਮੇਰੇ ਸਾਰੇ ਸਟਾਫ਼ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਜਿਸ ਕਾਰਨ ਮੇਰਾ ਦਫਤਰ ਅਤੇ ਸੇਵਾ ਕੇਂਦਰ ਆਪ ਜੀ ਦੀ ਸੇਵਾ ਲਈ ਪੂਰੀ ਇਹਤਿਆਤ ਦੇ ਨਾਲ ਹਾਜ਼ਰ ਹਨ।

- Advertisement -

28 ਅਗਸਤ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਅਮਨ ਅਰੋੜਾ ਦੀ ਵਿਧਾਨ ਸਭਾ ‘ਚ ਐਂਟਰੀ ਬੈਨ ਹੋਣ ਕਾਰਨ ਉਨ੍ਹਾਂ ਨੇ ਪੀਪੀਈ ਕਿੱਟ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਅਮਨ ਅਰੋੜਾ ਦੇ ਨਾਲ ਬਾਕੀ ਵਿਧਾਇਕ ਵੀ ਇਸ ਰੋਸ ਪ੍ਰਦਰਸ਼ਨ ਦਾ ਹਿੱਸਾ ਬਣੇ ਸਨ।

Share this Article
Leave a comment