ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਉਨ੍ਹਾਂ ਦੇ ਪੀਏ ਰਿਸ਼ਮ ਸਿੰਘ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ।
ਵਿਜੀਲੈਂਸ ਟੀਮ ਰਤਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਲੈ ਕੇ ਆਈ ਹੈ। ਜਿਸ ਨੂੰ ਥਾਣਾ ਸਿਵਲ ਲਾਈਨ ਵਿੱਚ ਰੱਖਿਆ ਗਿਆ ਹੈ। ਵਿਜੀਲੈਂਸ ਦੇ ਅਧਿਕਾਰੀਆਂ ਅਨੁਸਾਰ ਹੁਣ ਰਤਨ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਧਰਨੇ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ਤੇ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ,ਕਾਨੁੂੰਨ ਸਭ ਲਈ ਬਰਾਬਰ ਹੈ।
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.