AAP ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ‘ਤੇ CM ਮਾਨ ਨੇ ਕਿਹਾ- ਕਾਨੁੂੰਨ ਸਭ ਲਈ ਬਰਾਬਰ

Rajneet Kaur
1 Min Read

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਦੇ ਪਤੀ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲਏ ਜਾਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਧੀ ਰਾਤ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਕੁਝ ਦਿਨ ਪਹਿਲਾਂ ਬਠਿੰਡਾ ਵਿੱਚ ਉਨ੍ਹਾਂ ਦੇ ਪੀਏ ਰਿਸ਼ਮ ਸਿੰਘ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜਿਆ ਗਿਆ ਸੀ।

ਵਿਜੀਲੈਂਸ ਟੀਮ ਰਤਨ ਨੂੰ ਗ੍ਰਿਫ਼ਤਾਰ ਕਰਕੇ ਬਠਿੰਡਾ ਲੈ ਕੇ ਆਈ ਹੈ।  ਜਿਸ ਨੂੰ ਥਾਣਾ ਸਿਵਲ ਲਾਈਨ ਵਿੱਚ ਰੱਖਿਆ ਗਿਆ ਹੈ। ਵਿਜੀਲੈਂਸ ਦੇ ਅਧਿਕਾਰੀਆਂ ਅਨੁਸਾਰ ਹੁਣ ਰਤਨ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਬਠਿੰਡਾ ਦਿਹਾਤੀ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਧਰਨੇ ਦੀ ਤਿਆਰੀ ਕੀਤੀ ਜਾ ਰਹੀ ਹੈ।

ਇਸ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ਤੇ ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ,ਕਾਨੁੂੰਨ ਸਭ ਲਈ ਬਰਾਬਰ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment