ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਮਹਿਲਾ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੂੰ ਉਨ੍ਹਾਂ ਦੇ ਪਤੀ ਵੱਲੋਂ ਥੱਪੜ ਮਾਰਨ ਦਾ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਮਾਮਲਾ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਕੋਲ ਪਹੁੰਚ ਗਿਆ ਹੈ।
ਇਹ ਵੀਡੀਓ 10 ਜੁਲਾਈ ਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਵੀਡੀਓ ਵਿੱਚ ਵਿਧਾਇਕਾ ਬਲਜਿੰਦਰ ਕੌਰ ਦਾ ਪਤੀ ਉਨ੍ਹਾਂ ਨੂੰ ਥੱਪੜ ਮਾਰਦਾ ਨਜ਼ਰ ਆ ਰਿਹਾ ਹੈ। ਇਸ ਨੂੰ ਲੈ ਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਘਰੇਲੂ ਹਿੰਸਾ ਦੇ ਇਸ ਮਾਮਲੇ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਜੇਕਰ ਇਸ ਮਾਮਲੇ ’ਚ ਮੇਰੇ ਵਿਭਾਗ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬਲਜਿੰਦਰ ਕੌਰ ਦਾ ਪਤੀ ਨਾਲ ਝਗੜਾ ਚੱਲ ਰਿਹਾ ਹੈ । ਪਰਿਵਾਰਕ ਸੂਤਰਾਂ ਮੁਤਾਬਕ ਪ੍ਰੋ. ਬਲਜਿੰਦਰ ਕੌਰ ਇਸ ਘਟਨਾ ਤੋਂ ਬਾਅਦ ਆਪਣੇ ਪੇਕੇ ਘਰ ਜੱਗਾ ਰਾਮ ਤੀਰਥ ’ਚ ਰਹਿ ਰਹੀ ਹੈ।
https://youtu.be/LgonAej-32U
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.