ਬੁਢਲਾਡਾ : ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਕਾਰਨ ਸਰਕਾਰ ਵਲੋਂ ਲੋਕਾਂ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ ਉਥੇ ਹੀ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕਾਂ ਨੂੰ ਆਪਣੀ ਇਕ ਮਹੀਨੇ ਦੀ ਤਨਖਾਹ ਰਾਹਤ ਫੰਡ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਚਲਦਿਆ ਹੁਣ ਇਸ ਨੇਕ ਕਮ ਵਿਚ ਆਪ ਵਿਧਾਇਕ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਵੀ ਬਾਜ਼ੀ ਮਾਰੀ ਹੈ। ਉਨ੍ਹਾਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁਖ ਮੰਤਰੀ ਰਾਹਤ ਫੰਡ ਵਿਚ ਜਮਾ ਕਰਵਾਉਣ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਿਧਾਇਕਾਂ, ਆਪ ਵਿਧਾਇਕ ਅਮਨ ਅਰੋੜਾ, ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਸਮੇਤ ਸੁਖਦੇਵ ਸਿੰਘ ਢੀਂਡਸਾ ਵਲੋਂ ਵੱਡੇ ਐਲਾਨ ਕੀਤੇ ਜਾ ਚੁਕੇ ਹਨ।
ਕੋਰੋਨਾ ਵਾਇਰਸ : ਆਪ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ ਵਡਾ ਐਲਾਨ ! ਚਾਰੇ ਪਾਸੇ ਹੋ ਰਹੀ ਹੈ ਸ਼ਲਾਘਾ
Leave a Comment
Leave a Comment