ਅਦਾਲਤ ਵੱਲੋਂ ‘ਆਪ’ ਵਿਧਾਇਕ ਦਲਬੀਰ ਸਿੰਘ ਭਗੌੜਾ ਕਰਾਰ, ਜਾਇਦਾਦ ਕੁਰਕ ਕਰਨ ਦੇ ਦਿੱਤੇ ਹੁਕਮ

Rajneet Kaur
2 Min Read

ਤਰਨਤਾਰਨ: ਤਰਨਤਾਰਨ ਦੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਬੀਰ ਸਿੰਘ ਤੁੰਗ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ।  ਇੰਨਾ ਹੀ ਨਹੀਂ ਵਿਧਾਇਕ ਦਲਬੀਰ ਸਿੰਘ ਤੁੰਗ ਦੀ ਚੱਲ-ਅਚੱਲ ਜਾਇਦਾਦ ਵੀ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਫੈਸਲਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ (ਏ.ਸੀ.ਜੇ.ਐਮ.) ਬਗੀਚਾ ਸਿੰਘ ਦੀ ਅਦਾਲਤ ਨੇ ਦਲਬੀਰ ਸਿੰਘ ਤੁੰਗ ਵਿਰੁੱਧ ਸੁਣਾਇਆ ਹੈ।

ਜ਼ਿਕਰਯੋਗ ਹੈ ਸਾਲ 2020 ਵਿੱਚ ਤਰਨਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਵੱਲੋਂ ਕੋਰੋਨਾ ਪਾਬੰਦੀਆਂ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਗਿਆ ਸੀ। ਜਿਸ ‘ਤੇ ਤਰਨ ਤਾਰਨ ਦੀ ਥਾਣਾ ਸਦਰ ਪੁਲਿਸ ਵੱਲੋਂ ਮੌਜੂਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ, ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਿਜਲੀ ਮੰਤਰੀ ਹਰਭਜਨ ਸਿੰਘ  ਈ ਟੀ ਉ, ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਵਿਧਾਇਕ ਮਨਿੰਦਰ ਸਿੰਘ ਲਾਲਪੁਰਾ , ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ, ਦਲਬੀਰ ਸਿੰਘ ਟੌਂਗ ਸਮੇਤ ਕਈ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਪਰ ਉਕਤ ਮਾਮਲੇ ਵਿੱਚ ਪਿਛਲੇ ਦਿਨੀਂ ਤਰਨਤਾਰਨ ਅਦਾਲਤ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਮੇਂਤ ਪੰਜਾਬ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ।

ਬੁੱਧਵਾਰ ਨੂੰ ਐਸ.ਸੀ.ਜੇ.ਐਮ ਬਗੀਚਾ ਸਿੰਘ ਦੀ ਅਦਾਲਤ ਨੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਤੁੰਗ ਨੂੰ ਅਦਾਲਤ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਨੇ ਸਥਾਨਕ ਪੁਲਿਸ ਨੂੰ ਵਿਧਾਇਕ ਤੁੰਗ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment