ਫਰੀਦਕੋਟ ਤੋਂ ‘ਆਪ’ ਵਿਧਾਇਕ ਗੁਰਦਿੱਤ ਸੇਖੋਂ ਦੀ ਕਾਰ ਦਾ ਹੋਇਆ ਐਕਸੀਡੈਂਟ, ਧੁੰਦ ਕਰਕੇ ਵਾਪਰਿਆ ਹਾਦਸਾ

Rajneet Kaur
1 Min Read

ਲੁਧਿਆਣਾ : ਫਰੀਦਕੋਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ।ਵਿਧਾਇਕ ਗੁਰਦਿੱਤ ਸਿੰਘ ਦੀ ਸਰਕਾਰੀ ਗੱਡੀ ਨੂੰ ਨੁਕਸਾਨ ਪਹੁੰਚਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੱਦੋਵਾਲ ਗੇਟ ਨੇੜੇ ਆ ਰਹੇ ਸਨ ਕਿ ਅਚਾਨਕ ਅੱਗੇ ਜਾ ਰਹੀ ਇੱਕ ਕਾਰ ਨੇ ਬ੍ਰੇਕ ਲਗਾ ਦਿੱਤੀ। ਧੁੰਦ ਕਰਕੇ ਖ਼ਰਾਬ ਵਿਜ਼ੀਬਿਲਟੀ ਹੋਣ ਕਾਰਨ ਉਨ੍ਹਾਂ ਦੀ ਕਾਰ ਪਿੱਛਿਓਂ ਟਕਰਾ ਗਈ।

ਬ੍ਰੇਕ ਲਗਾਉਣ ਨਾਲ ਕਾਰ ਦਾ ਬੰਪਰ ਖਰਾਬ ਹੋ ਗਿਆ। ਇਸ ਤੋਂ ਬਾਅਦ ਵਿਧਾਇਕ ਸੇਖੋਂ ਕਿਸੇ ਹੋਰ ਕਾਰ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਗੱਡੀ ਦੇ ਡਰਾਈਵਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਮੁਲਾਜ਼ਮ ਵੀ ਮੌਕੇ ’ਤੇ ਪਹੁੰਚ ਗਏ। ਵਿਧਾਇਕ ਗੁਰਦਿੱਤ ਸਿੰਘ ਨੂੰ ਸੁਰੱਖਿਅਤ ਚੰਡੀਗੜ੍ਹ ਭੇਜ ਦਿੱਤਾ ਗਿਆ।

ਵਿਧਾਇਕ ਨੇ ਦੱਸਿਆ ਕਿ ਉਹ ਫ਼ਰੀਦਕੇਟ ਤੋਂ ਚੰਡੀਗੜ੍ਹ ਜਾ ਰਹੇ ਸਨ। ਉਦੋਂ ਇਹ ਹਾਦਸਾ ਵਾਪਰ ਗਿਆ। ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ ਨੂੰ ਇੱਕ ਵਾਰ ਝਟਕਾ ਜ਼ਰੂਰ ਲੱਗਾ ਹੈ। ਇਸ ਲਈ ਉਹ ਮੈਡੀਕਲ ਜਾਂਚ ਜ਼ਰੂਰ ਕਰਵਾਉਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment