ਚੰਡੀਗੜ੍ਹ: ਪਿਛਲੇ ਕੁਝ ਦਿਨਾਂ ਤੋਂ ‘ਆਮ ਆਦਮੀ ਪਾਰਟੀ ਦੀ ‘ਦਿੱਲੀ ਲੀਡਰਸ਼ਿਪ’ ‘ਤੇ ਹਮਲਾ ਕਰ ਰਹੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ਼ ਧਾਰਾ ਆਈ ਪੀ ਸੀ ਤਹਿਤ 376 ਦਾ ਮਾਮਲਾ ਦਰਜ ਕੀਤਾ ਗਿਆ।
ਕੁਝ ਦੇਰ ਪਹਿਲਾਂ ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਪਾ ਕੇ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਉਨ੍ਹਾਂ ਵਿਰੁੱਧ ਇੱਕ ਪੁਰਾਣੇ ਮਾਮਲੇ ਵਿੱਚ ਬਲਾ*ਤਕਾਰ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੇ ਸਮਰਥਨ ਵਿੱਚ ਐਸਐਸਪੀ ਅਤੇ ਡੀਸੀ ਦਫ਼ਤਰ ਦਾ ਘਿਰਾਓ ਕਰਨ। ਦੱਸ ਦਈਏ ਕਿ ਹਰਮੀਤ ਸਿੰਘ ਪਠਾਣਮਾਜਰਾ ਇਸ ਵਕਤ ਹਰਿਆਣਾ ਵਿੱਚ ਬੈਠੇ ਹੋਏ ਸਨ ਤੇ ਪਟਿਆਲਾ ਪੁਲਿਸ ਨੇ ਕਰਨਾਲ ਤੋਂ ਉਨ੍ਹਾਂ ਗ੍ਰਿਫਤਾਰ ਕਰ ਲਿਆ ਹੈ।