‘ਆਪ’ ਵਿਧਾਇਕ ਕੁਲਜੀਤ ਰੰਧਾਵਾ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ

Rajneet Kaur
1 Min Read

ਨਿਊਜ਼ ਡੈਸਕ: ਡੇਰਾਬੱਸੀ ਦੇ ਵਿਧਾਇਕ ਦੀ ਪਾਇਲਟ ਗੱਡੀ ਸ਼ਾਹਬਾਦ ‘ਚ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਰਾਤ ਕਰੀਬ 10.30 ਵਜੇ ਵਾਪਰਿਆ  ਹੈ। ਰੰਧਾਵਾ ਦੇ ਕਾਫ਼ਲੇ ਦੀ ਪਾਇਲਟ ਗੱਡੀ ਨੂੰ ਇੱਕ ਹੋਰ ਕਾਰ ਨੇ ਟੱਕਰ ਮਾਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ  ਵਿਧਾਇਕ ਦੇ ਕਾਫਲੇ ਨੂੰ ਇਕ ਹਸਪਤਾਲ ਨੇੜੇ ਰੋਕਿਆ ਗਿਆ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀ ਡਸਟਰ ਕਾਰ ਦੇ ਡਰਾਈਵਰ ਨੇ ਵਿਧਾਇਕ ਦੇ ਕਾਫ਼ਲੇ ਦੀ ਪਾਇਲਟ ਕਾਰ ਨੂੰ ਟੱਕਰ ਮਾਰ ਦਿੱਤੀ।ਗਨੀਮਤ  ਰਹੀ ਕਿ  ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੁਰੱਖਿਆ ਕਰਮੀਆਂ ਨੇ ਮੌਕੇ ‘ਤੇ ਹੀ ਡਸਟਰ ਗੱਡੀ ਦੇ ਡਰਾਈਵਰ ਨੂੰ ਕਾਬੂ ਕਰ ਲਿਆ।

ਮੌਕੇ ‘ਤੇ ਸਥਾਨਕ ਥਾਣਾ ਸਦਰ ਦੀ ਪੁਲਿਸ  ਵੀ ਪਹੁੰਚ ਗਈ। ਦੋਵੇਂ ਨੁਕਸਾਨੀਆਂ ਕਾਰਾਂ ਨੂੰ ਕਬਜ਼ੇ ‘ਚ ਲੈ ਕੇ ਦੋਸ਼ੀ ਕਾਰ ਚਾਲਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment