ਨਵਜੋਤ ਸਿੱਧੂ ‘ਤੇ ਆਪ ਵਿਧਾਇਕ ਮੀਤ ਹੇਅਰ ਦਾ ਤਿੱਖਾ ਹਮਲਾ, ਮੰਗਿਆ ਅਸਤੀਫ਼ਾ

TeamGlobalPunjab
2 Min Read

ਚੰਡੀਗੜ੍ਹ : ਪਿਛਲੇ ਕਈ ਦਿਨਾਂ ਤੋਂ ਆਪਣੀ ਹੀ ਸਰਕਾਰ ਨੂੰ ਘੇਰਦੇ ਆ ਰਹੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਆਮ ਆਦਮੀ ਪਾਰਟੀ ਦੇ ਵਿਧਾਇਕ ਮੀਤ ਹੇਅਰ ਨੇ ਵੱਡਾ ਬਿਆਨ ਦਿੱਤਾ ਹੈ। ਮੀਤ ਹੇਅਰ ਨੇ ਕਿਹਾ ਕਿ ਸਿੱਧੂ ਨੂੰ ਸਿਰਫ਼ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ, ਜੇਕਰ ਸਿੱਧੂ ਨੂੰ ਪੰਜਾਬ ਦੇ ਲੋਕਾਂ ਦੀ ਇੰਨੀ ਹੀ ਫ਼ਿਕਰ ਹੈ ਤਾਂ ਉਨ੍ਹਾਂ ਨੂੰ ਆਪਣੇ ਵਿਧਾਇਕ ਦੇ ਅਹੁਦੇ ਨੂੰ ਛੱਡ ਦੇਣਾ ਚਾਹੀਦਾ ਹੈ ਅਤੇ ਮੈਦਾਨ ਵਿੱਚ ਡਟਣਾ ਚਾਹੀਦਾ ਹੈ।

ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬਾਗ਼ੀ ਸੁਰਾਂ ਅਲਾਪਣ ਵਾਲੇ ਕਾਂਗਰਸੀ ਵਿਧਾਇਕਾਂ ‘ਤੇ ਵੀ ਤਿੱਖੇ ਸਿਆਸੀ ਨਿਸ਼ਾਨੇ ਲਗਾਏ ਹਨ । ਮੀਤ ਹੇਅਰ ਨੇ ਕਿਹਾ ਕਿ ਹੁਣ ਜਦੋਂ ਸਰਕਾਰ ਦੇ ਛੇ ਮਹੀਨੇ ਰਹਿ ਗਏ ਹਨ ਤਾਂ ਇਹ ਵਿਧਾਇਕ ਇਹ ਵਿਖਾਵਾ ਕਰਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਹੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਮਾਫ਼ੀਆ ਰਾਜ ਲਈ ਦੋਸ਼ੀ ਹਨ, ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਇਹ ਵਿਧਾਇਕ ਪਿਛਲੀ ਬਾਦਲ ਸਰਕਾਰ ਵਾਂਗ ਹੀ ਮਾਫ਼ੀਆ ਦਾ ਸਾਥ ਦਿੰਦੇ ਆ ਰਹੇ ਹਨ। ਹੇਅਰ ਨੇ ਕਈ ਕਾਂਗਰਸੀ ਵਿਧਾਇਕਾਂ ‘ਤੇ ਮਾਫੀਆ ਦਾ ਸਾਥ ਦੇਣ ਦਾ ਇਲਜ਼ਾਮ ਲਗਾਇਆ, ਹਲਾਂਕਿ ਉਨ੍ਹਾਂ ਕਿਸੇ ਦਾ ਨਾਂ ਨਹੀਂ ਲਿਆ ਪਰ ਇੰਨਾ ਜ਼ਰੂਰ ਕਿਹਾ ਕਿ ਸਿੱਧੂ ਇਨ੍ਹਾਂ ਵਿਧਾਇਕਾਂ ਨਾਲ ਹੀ ਹੁਣ ਮੀਟਿੰਗਾਂ ਕਰ ਰਹੇ ਹਨ।

ਕੈਪਟਨ ਅਤੇ ਬਾਦਲ ਪਰਿਵਾਰ ਦੇ ਫ੍ਰੈਂਡਲੀ ਮੈਚ ਦਾ ਜ਼ਿਕਰ ਕਰਦਿਆਂ ਆਪ ਦੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਇਸ ਬਾਰੇ ਤਾਂ ਕਾਂਗਰਸ ਦੇ ਵਿਧਾਇਕਾਂ ਨੂੰ ਵੀ ਪਤਾ ਸੀ, ਪਰ ਉਹ ਇਸ ਲਈ ਕੈਪਟਨ ਖ਼ਿਲਾਫ਼ ਨਹੀਂ ਬੋਲੇ ਕਿ ਕਿਤੇ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਨਾ ਹੋ ਜਾਵੇ ।

Share this Article
Leave a comment