‘ਆਪ’ ਦਾ ਇਕ ਹੋਰ ਵਿਧਾਇਕ ਕੋਰੋਨਾ ਪਾਜ਼ਿਟਿਵ, ਅਮਨ ਅਰੋੜਾ ਦੇ ਖਦਸ਼ਿਆਂ ‘ਚ ਕਿੰਨਾ ਕੁ ਹੈ ਸੱਚ ?

TeamGlobalPunjab
1 Min Read

ਮਾਨਸਾ : ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਵਿਧਾਇਕਾਂ ਦੇ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਜਿਸ ਤਹਿਤ ਮਾਨਸਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਕਰੋਨਾ ਪਾਜ਼ੀਟਿਵ ਪਾਏ ਗਏ ਹਨ। ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਪ੍ਰਿੰਸੀਪਲ ਬੁੱਧ ਰਾਮ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਇਸ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ।

ਵਿਰੋਧੀ ਵਿਧਾਇਕਾਂ ਦੇ ਕੋਰੋਨਾ ਪਾਜ਼ਿਟਿਵ ਰਿਪੋਰਟ ਆਉਣ ‘ਤੇ ਆਮ ਆਦਮੀ ਪਾਰਟੀ ਨੇ ਸਵਾਲ ਵੀ ਖੜ੍ਹੇ ਕੀਤੇ ਸਨ। ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਖਦਸ਼ਾ ਜ਼ਾਹਿਰ ਕੀਤਾ ਸੀ ਕਿ ਸਰਕਾਰ ਸਾਜਿਸ਼ ਤਹਿਤ ਵਿਰੋਧੀਆਂ ਦੀ ਰਿਪੋਰਟ ਪਾਜ਼ਿਟਿਵ ਕਰ ਰਹੀ ਹੈ।

ਅਮਨ ਅਰੋੜਾ ਨੇ ਕਿਹਾ ਸੀ ਕਿ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਪਹਿਲਾਂ ਰਿਪੋਰਟ ਨੈਗੇਟਿਵ ਆਈ ਸੀ, ਫਿਰ ਉਸ ਤੋਂ ਬਾਅਦ ਉਹ ਕਰੋਨਾ ਪੀੜਤ ਪਾਏ ਗਏ। ਇਸ ਤੋਂ ਖਦਸ਼ਾ ਹੈ ਕਿ ਸਰਕਾਰ ਵਿਰੋਧੀਆਂ ਨੂੰ ਸੈਸ਼ਨ ਤੋਂ ਪਹਿਲਾਂ ਹੀ ਇਕਾਂਤਵਾਸ ਰਹੀ ਹੈ।

Share this Article
Leave a comment