ਧਰਮਸੋਤ ਦੀ ਰਿਹਾਇਸ਼ ਬਾਹਰ ਧਰਨਾ ਦੇਣ ਗਏ ‘ਆਪ’ ਵਿਧਾਇਕ ਗ੍ਰਿਫਤਾਰ

TeamGlobalPunjab
3 Min Read

ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦਾ ਮਾਮਲਾ ਲਗਾਤਾਰ ਭੱਖਦਾ ਜਾ ਰਿਹਾ ਹੈ। ਬੀਤੇ ਦਿਨੀਂ ਨਾਭਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਅੱਗੇ ਅਣਮਿੱਥੇ ਸਮੇਂ ਲਈ ਆਪ ਆਗੂਆਂ ਵੱਲੋਂ ਧਰਨਾ ਲਗਾਇਆ ਗਿਆ ਸੀ ਅਤੇ ਅੱਜ ਸਵੇਰੇ ਪੁਲਿਸ ਨੇ ਲਗਭਗ 25 ਆਪ ਆਗੂਆਂ ਨੂੰ ਗ੍ਰਿਫਤਾਰ ਕਰਕੇ ਥਾਣੇ ਵਿਚ ਨਜ਼ਰਬੰਦ ਕਰ ਦਿੱਤਾ। ਜਿਸ ਤੋਂ ਬਾਅਦ ਆਪ ਆਗੂਆਂ ਵੱਲੋਂ ਵੱਖ-ਵੱਖ ਸ਼ਹਿਰਾਂ ਤੋਂ ਇਕੱਠੇ ਹੋ ਕੇ ਰੋਟੀ ਪੁਲ ਚੌਕੀ ਦਾ ਘਿਰਾਓ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਆਪ ਆਗੂਆਂ ਨੂੰ ਛੱਡ ਦਿੱਤਾ।

ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਨਿਕਲੇ ਆਪ ਆਗੂ ਨੇ ਕਿਹਾ ਕਿ ਅਸੀ ਗ੍ਰਿਫ਼ਤਾਰੀਆਂ ਤੋਂ ਨਹੀਂ ਡਰਦੇ ਅਤੇ ਹਾਈਕਮਾਂਡ ਨਾਲ ਮਿਲ ਕੇ ਅਸੀਂ ਅੱਗੇ ਦੀ ਰਣਨੀਤੀ ਬਣਾਵਾਂਗੇ। ਦੂਜੇ ਪਾਸੇ ਥਾਣਾ ਸਦਰ ਦੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਵੇਖਦਿਆਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਹੀ ਛੱਡ ਦਿੱਤਾ ਗਿਆ ਅਤੇ ਇਨ੍ਹਾਂ ਨੇ ਵਿਸ਼ਵਾਸ ਦਵਾਇਆ ਕਿ ਕੋਰੋਨਾ ਮਹਾਂਮਾਰੀ ਦੇ ਚਲਦੇ ਉਹ ਧਰਨਾ ਨਹੀਂ ਲਗਾਉਣਗੇ।

ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ 64 ਕਰੋੜ ਰੁਪਏ ਦੇ ਗਬਨ ਨੂੰ ਲੈ ਕੇ ਆਪ ਪਾਰਟੀ ਵੱਲੋਂ ਲਗਾਤਾਰ ਧਰਨਾ ਲਗਾਇਆ ਜਾ ਰਿਹਾ ਸੀ। ਜਿਸ ਦੇ ਚਲਦੇ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਦੀ ਰਿਹਾਇਸ਼ ਦੇ ਬਾਹਰੋਂ ਆਪ ਆਗੂਆਂ ਨੂੰ ਪੁਲਿਸ ਨੇ ਜਬਰੀ ਚੁੱਕ ਕੇ ਥਾਣੇ ਵਿਚ ਨਜ਼ਰਬੰਦ ਕਰ ਦਿੱਤਾ। ਇਸ ਗ੍ਰਿਫਤਾਰੀ ਨੂੰ ਲੈ ਕੇ ਵੱਖ-ਵੱਖ ਸ਼ਹਿਰਾਂ ਤੋਂ ਆਪ ਆਗੂ ਵੱਲੋਂ ਚੌਕੀ ਦਾ ਘਿਰਾਓ ਕਰ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਜਿਸ ਤੋਂ ਬਾਅਦ ਦਾ ਪੁਲਿਸ ਨੇ ਲਗਭਗ 25 ਗ੍ਰਿਫ਼ਤਾਰ ਕੀਤੇ ਆਪ ਆਗੂਆਂ ਨੂੰ ਬਾਅਦ ‘ਚ ਛੱਡ ਦਿੱਤਾ।

ਇਸ ਮੌਕੇ ‘ਤੇ ਗ੍ਰਿਫ਼ਤਾਰ ਕੀਤੇ ਆਪ ਆਗੂ ਚੇਤਨ ਸਿੰਘ ਜੋੜੇਮਾਜਰਾ ਅਤੇ ਆਪ ਆਗੂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੁਲਿਸ ਜਿੰਨਾ ਮਰਜ਼ੀ ਸਾਡੇ ‘ਤੇ ਪਰਚੇ ਦਰਜ ਕਰ ਲਵੇ। ਪਰ ਅਸੀਂ ਪਿੱਛੇ ਨਹੀਂ ਹਟਾਂਗੇ ਅਤੇ ਜੋ ਸਾਨੂੰ ਗ੍ਰਿਫਤਾਰ ਕੀਤਾ ਸੀ ਹੁਣ ਪੁਲਿਸ ਨੇ ਛੱਡ ਦਿੱਤਾ ਅਤੇ ਅਸੀਂ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਾਂਗੇ ਅਤੇ ਅਸੀਂ ਹਾਈਕਮਾਂਡ ਨਾਲ ਗੱਲ ਕਰਕੇ ਅੱਗੇ ਦੀ ਰਣਨੀਤੀ ਬਣਾਵਾਂਗੇ।

- Advertisement -

ਇਸ ਮੌਕੇ ਥਾਣਾ ਸਦਰ ਦੇ ਐਸਐਚਓ ਸੁਖਦੇਵ ਸਿੰਘ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨੂੰ ਵੇਖਦਿਆਂ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਨ੍ਹਾਂ ਨੂੰ ਹੀ ਛੱਡ ਦਿੱਤਾ ਗਿਆ ਅਤੇ ਇਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਕਰੋਨਾ ਮਹਾਂਮਾਰੀ ਦੇ ਚੱਲਦੇ ਉਹ ਧਰਨਾ ਨਹੀਂ ਲਗਾਉਣਗੇ।

Share this Article
Leave a comment