ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ‘ਆਪ’ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

TeamGlobalPunjab
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ SC ਸਕਾਲਰਸ਼ਿਪ ਘੁਟਾਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਭੁੱਖ ਹੜਤਾਲ ਕਰਨ ਪੁੱਜੇ ਆਪ ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਾਰਟੀ ਦੇ ਸੀਨੀਅਰ ਆਗੂ ਮਨਵਿੰਦਰ ਸਿੰਘ ਗਿਆਸਪੁਰਾ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਉ ਕਰਨ ਪੁੱਜੇ ਸਨ।

ਆਪ ਆਗੂਆਂ ਨੇ ਕਿਹਾ ਕਿ ਜਦੋਂ ਤਕ ਕਾਂਗਰਸ ਸਰਕਾਰ SC ਵਿਦਿਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ, ਉਦੋਂ ਤਕ ਆਮ ਆਦਮੀ ਪਾਰਟੀ ਭੁੱਖ ਹੜਤਾਲ ਜਾਰੀ ਰੱਖੇਗੀ।

ਦੱਸ ਦਈਏ ਬੀਤੇ ਦਿਨੀਂ ਹਰਪਾਲ ਚੀਮਾ ਨੇ SC ਕਮਿਸ਼ਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਸੀ ਕਿ ਪੰਜਾਬ ‘ਚ SC ਵਿਦਿਆਰਥੀਆਂ ਦੇ ਦੋ ਲੱਖ ਵਜੀਫੇ ਦੀ ਰਕਮ ਹੜੱਪਣ ਦੇ ਦੋਸ਼ਾਂ ਤਹਿਤ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜਿਕ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਲਬ ਕੀਤਾ ਜਾਵੇ।

Share This Article
Leave a Comment