SC ਦਾ ਰਾਘਵ ਚੱਢਾ ਨੂੰ ਸੁਝਾਅ, ਬਗੈਰ ਸ਼ਰਤ ਰਾਜ ਸਭਾ ਦੇ ਚੇਅਰਪਰਸਨ ਤੋਂ ਚੱਢਾ ਮੰਗਣ ਮੁਆਫ਼ੀ

Global Team
2 Min Read

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਸੁਪਰੀਮ ਕੋਰਟ ਨੇ ਸਦਨ ਦੇ ਸਪੀਕਰ ਤੋਂ ਮੁਆਫੀ ਮੰਗਣ ਦਾ ਸੁਝਾਅ ਦਿੱਤਾ ਹੈ। ਸ਼ੁੱਕਰਵਾਰ ਨੂੰ ‘ਆਪ’ ਸੰਸਦ ਮੈਂਬਰ ਨੂੰ ਸਦਨ ਤੋਂ ਮੁਅੱਤਲ ਕਰਨ ਦੇ ਮੁੱਦੇ ‘ਤੇ ਸੁਣਵਾਈ ਹੋਈ। ਇਸ ਤੋਂ ਪਹਿਲਾਂ ਅਦਾਲਤ ਨੇ ਸੰਸਦ ਮੈਂਬਰ ਦੀ ਅਣਮਿੱਥੇ ਸਮੇਂ ਲਈ ਮੁਅੱਤਲੀ ‘ਤੇ ਵੀ ਚਿੰਤਾ ਪ੍ਰਗਟਾਈ ਸੀ। ਚੱਢਾ ਨੂੰ ਅਗਸਤ ਵਿੱਚ ਮਾਨਸੂਨ ਸੈਸ਼ਨ ਦੌਰਾਨ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।

ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ ‘ਆਪ’ ਸਾਂਸਦ ਚੱਢਾ ਦੇ ਵਕੀਲ ਦੇ ਬਿਆਨ ਦਰਜ ਕੀਤੇ। ਵਕੀਲਾਂ ਨੇ ਕਿਹਾ ਕਿ ਸੰਸਦ ਮੈਂਬਰ ਦਾ ਇਰਾਦਾ ਕਿਸੇ ਵੀ ਤਰ੍ਹਾਂ ਸਦਨ ਦੀ ਮਰਿਆਦਾ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਸੀ। ਵਕੀਲ ਨੇ ਇਹ ਵੀ ਦੱਸਿਆ ਕਿ ਚੱਢਾ ਰਾਜ ਸਭਾ ਦੇ ਚੇਅਰਮੈਨ ਨੂੰ ਮਿਲਣ ਲਈ ਸਮਾਂ ਮੰਗਣਗੇ, ਤਾਂ ਜੋ ਉਹ ਬਿਨਾਂ ਸ਼ਰਤ ਮੁਆਫੀ ਮੰਗ ਸਕਣ।

ਸੁਪਰੀਮ ਕੋਰਟ ਨੇ ਪ੍ਰਗਟਾਈ ਚਿੰਤਾ

‘ਆਪ’ ਸੰਸਦ ਮੈਂਬਰ ਨੇ ਮੁਅੱਤਲੀ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਸਬੰਧੀ ਸੋਮਵਾਰ ਨੂੰ ਸੁਣਵਾਈ ਵੀ ਹੋਈ। ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ, ਜੋ ਸੁਣਵਾਈ ਕਰ ਰਹੇ ਸਨ, ਉਹਨਾਂ ਨੇ ਕਿਹਾ ਸੀ ਕਿ ਸਾਨੂੰ ਉਨ੍ਹਾਂ ਆਵਾਜ਼ਾਂ ਨੂੰ ਸੰਸਦ ਤੋਂ ਬਾਹਰ ਨਾ ਨੂੰ ਲੈ ਕੇ ਬਹੁਤ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਦੇ ਨਾਲ ਜਸਟਿਸ ਜੇ.ਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਵੀ ਮੌਜੂਦ ਸਨ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment