ਚੰਡੀਗੜ੍ਹ: ਕੇਂਦਰ ਵੱਲੋਂ ਐਮਐਸਪੀ ਕਮੇਟੀ ਬਣਾਈ ਗਈ ਹੈ ਜਿਸ ‘ਚ ਪੰਜਾਬ ਦਾ ਕੋਈ ਨੁਮਾਇੰਦਾ ਸ਼ਾਮਲ ਨਹੀਂ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਕਮੇਟੀ ’ਤੇ ਸਵਾਲ ਚੁੱਕੇ ਗਏ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕੇਂਦਰ ਸਰਕਾਰ ਵਲੋਂ ਬਣਾਈ ਐੱਮ.ਐੱਸ.ਪੀ. ਕਮੇਟੀ ‘ਚ ਪੰਜਾਬ ਨੂੰ ਬਾਹਰ ਰੱਖਣ ਦੀ ਨਿਖੇਧੀ ਕਰਦਿਆਂ ਕੰਮ ਰੋਕੂ ਮਤਾ ਦਿੱਤਾ ਗਿਆ ਹੈ।
ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਨੂੰ ਜਾਣ ਬੁੱਝ ਕੇ ਬਾਹਰ ਰੱਖ ਕੇ ਕੇਂਦਰ ਸਰਕਾਰ ਨੇ ਸਾਡੇ ਲੋਕਾਂ ਦਾ ਅਪਮਾਨ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਸੰਸਦ ‘ਚ ਵੀ ਇਸ ਮੁੱਦੇ ਨੂੰ ਚੁੱਕਿਆ ਜਾਵੇਗਾ।
AAP MP @raghav_chadha gives Suspension Notice on MSP Committee:
🔹Committee constituted by Modi Govt is Anti-Farmer & violates the principles of federalism through non representation of states specially Punjab
🔹Most members had extended their support to 3 draconian farm laws pic.twitter.com/AjyneyarAR
— AAP (@AamAadmiParty) July 19, 2022
ਚੱਢਾ ਨੇ ਕਿਹਾ ਕਮੇਟੀ ’ਚ ਜਿਹੜੇ ਮੈਂਬਰਾਂ ਨੂੰ ਰੱਖਿਆ ਗਿਆ ਹੈ ਉਹ ਜਾਂ ਤਾਂ ਬੀਜੇਪੀ ਦੇ ਮੈਂਬਰ ਹਨ ਜਾਂ ਫਿਰ ਕਾਲੇ ਕਾਨੂੰਨਾਂ ਦੇ ਸਮਰਥਕ ਹਨ ਤੇ ਅਜਿਹੇ ਲੋਕਾਂ ਤੋਂ ਕਿਸਾਨਾਂ ਦੇ ਭਲੇ ਦੀ ਕੀ ਹੀ ਉਮੀਦ ਕੀਤੀ ਜਾ ਸਕਦੀ ਹੈ।
By excluding food bowl of India, Punjab from the newly constituted MSP Committee, BJP has once again shown its anti Punjab stand. It is pertinent to note that most of the people in the committee are BJP leaders or sympathizers. Can they do justice to the cause of farmers? pic.twitter.com/Uf6gXsoIDx
— Raghav Chadha (@raghav_chadha) July 19, 2022
ਦੱਸਣਯੋਗ ਹੈ ਕਿ ਕੇਂਦਰ ਵੱਲੋਂ ਕਮੇਟੀ ਬਣਾਏ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀ ਸਵਾਲ ਚੁੱਕੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਜਿਹੀ ਕਮੇਟੀ ਦੀ ਉਮੀਦ ਨਹੀਂ ਕੀਤੀ ਸੀ। ਇਸ ਕਮੇਟੀ ’ਚ ਪੰਜਾਬ, ਹਰਿਆਣਾ ਅਤੇ ਉੱਤਰਪ੍ਰਦੇਸ਼ ਸਰਕਾਰ ਦਾ ਕੋਈ ਵੀ ਪ੍ਰਤੀਨਿਧੀ ਨਹੀਂ ਰੱਖਿਆ ਗਿਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.