ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ‘ਆਪ’ ਵੱਲੋਂ ਖਟਕੜ ਕਲਾਂ ‘ਚ ਭੁੱਖ ਹੜਤਾਲ ਦੀ ਤਿਆਰੀ; CM ਮਾਨ ਵੀ ਰਹਿਣਗੇ ਮੌਜੂਦ

Prabhjot Kaur
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ।

ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਪਾਰਟੀ ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਆਗੂਆਂ ਦੇ ਨਾਲ-ਨਾਲ ਵਲੰਟੀਅਰਾਂ ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਕਰ ਲਈ ਹੈ। ਇਸ ਮਹੀਨੇ ਮੁੱਖ ਮੰਤਰੀ ਗੁਆਂਢੀ ਸੂਬੇ ਹਰਿਆਣਾ ਸਣੇ ਕਈ ਸੂਬਿਆਂ ਦਾ ਦੌਰਾ ਵੀ ਕਰਨਗੇ।

‘ਆਪ’ ਦਾ ਮੰਨਣਾ ਹੈ ਕਿ ਉਸਦੀ ਦੀ ਤਾਕਤ ਉਸਦੇ ਦੇ ਵਲੰਟੀਅਰਾਂ ‘ਚ ਹੈ। ਅਜਿਹੇ ‘ਚ ਮੁੱਖ ਮੰਤਰੀ ਨੇਤਾਵਾਂ ਦੇ ਨਾਲ-ਨਾਲ ਵਲੰਟੀਅਰਾਂ ਨਾਲ ਵੀ ਜੁੜਨ ਦੀ ਕੋਸ਼ਿਸ਼ ਕਰ ਰਹੇ ਹਨ। 6 ਅਪ੍ਰੈਲ ਨੂੰ ਦੁਪਹਿਰ 12 ਵਜੇ ਮੋਗਾ ਅਤੇ 3 ਵਜੇ ਜਲੰਧਰ ਵਿਖੇ ਵਲੰਟੀਅਰ ਮੀਟਿੰਗ ਕੀਤੀ ਜਾ ਰਹੀ ਹੈ। ਮੋਗਾ ਵਿੱਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿੱਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿੱਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ ‘ਚ ਮੁੱਖ ਮੰਤਰੀ ਖੁਦ ਸ਼ਿਰਕਤ ਕਰਨਗੇ। ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ: ਸੰਦੀਪ ਪਾਠਕ ਵੀ ਪੰਜਾਬ ਦੌਰੇ ‘ਤੇ ਹਨ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment