‘ਆਪ’ ਨੇ ਸਕਾਲਰਸ਼ਿਪ ਘੁਟਾਲੇ ‘ਤੇ ਧਰਮਸੋਤ ਦਾ ਸਾੜਿਆ ਪੁਤਲਾ

TeamGlobalPunjab
1 Min Read

ਅੰਮ੍ਰਿਤਸਰ: ਸਕਾਲਰਸ਼ਿਪ ਮਾਮਲੇ ‘ਚ ਪੰਜਾਬ ਸਰਕਾਰ ਘਿਰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਲਗਾਤਾਰ ਕੈਪਟਨ ਸਰਕਾਰ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ ਵਿੱਚ ਸਾਧੂ ਸਿੰਘ ਧਰਮਸੋਤ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪੁਤਲਾ ਫੂਕਿਆ ਗਿਆ। ਇਸ ਮੌਕੇ ਵਿਧਾਇਕ ਸਰਬਜੀਤ ਕੌਰ ਮਾਣੂਕੇ ਵੀ ਪਹੁੰਚੇ ਸਨ।

ਸਰਬਜੀਤ ਕੌਰ ਮਾਣੂਕੇ ਨੇ ਸਾਧੂ ਸਿੰਘ ਧਰਮਸੋਤ ਖਿਲਾਫ ਬੋਲਦੇ ਹੋਏ ਕਿਹਾ ਕਿ ਇਸ ਸਕੈਮ ਦੇ ਨਾਲ SC ਸਮਾਜ ਦਾ ਸਾਢੇ ਤਿੰਨ ਲੱਖ ਬੱਚਾ ਪੜ੍ਹਾਈ ਤੋਂ ਵਾਂਝਾ ਰਹਿ ਗਿਆ ਹੈ। ਇਸ ਦੇ ਕਸੂਰਵਾਰ ਹਨ ਪੰਜਾਬ ਸਰਕਾਰ ਅਤੇ ਸਾਧੂ ਸਿੰਘ ਧਰਮਸੋਤ। ਇਸ ਲਈ ਕੈਪਟਨ ਅਮਰਿੰਦਰ ਸਰਕਾਰ ਸਾਧੂ ਸਿੰਘ ਨੂੰ ਤੁਰੰਤ ਬਰਖਾਸਤ ਕਰੇ।

- Advertisement -

Share this Article
Leave a comment