ਲਖੀਮਪੁਰ : ਆਮ ਆਦਮੀ ਪਾਰਟੀ ਪੰਜਾਬ ਦਾ ਵਫ਼ਦ ਆਖ਼ਰਕਾਰ ਬੁੱਧਵਾਰ ਨੂੰ ਲਖੀਮਪੁਰ ਖੇੜੀ ਪਹੁੰਚਿਆ। ‘ਆਪ’ ਦੇ ਵਫ਼ਦ ਨੇ ਲਖੀਮਪੁਰ ਖੇੜੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ‘ਆਪ’ ਆਗੂਆਂ ਨੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।
ਇਸ ਵਫ਼ਦ ਵਿੱਚ ਆਪ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ, ਰਾਘਵ ਚੱਢਾ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਸ਼ਾਮਲ ਸਨ। ਇਸ ਦੌਰਾਨ ਪੀੜਤ ਪਰਿਵਾਰਾਂ ਦੀ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਫ਼ੋਨ ‘ਤੇ ਗੱਲਬਾਤ ਵੀ ਕਰਵਾਈ ਗਈ।
ਇਸ ਬਾਰੇ ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ, ‘ਆਖ਼ਰਕਾਰ ਅਸੀਂ ਉੱਤਰ ਪ੍ਰਦੇਸ਼ ਦੇ ਧੌਹਰਾਹ ਵਿੱਚ ਦੁਖੀ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰਾਂ ਨਾਲ ਸਾਡੀ ਦਿਲੀ ਹਮਦਰਦੀ ਅਤੇ ਅਸੀਂ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਮਾਨਯੋਗ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਇਨਸਾਫ਼ ਮਿਲਣ ਤੱਕ ਨਿਰੰਤਰ ਲੜਾਈ ਲੜਨ ਦਾ ਭਰੋਸਾ ਦਿਵਾਇਆ। ‘
Finally met with the bereaved family in Dhaurahra, Uttar Pradesh, offered our heartfelt condolences and all possible assistance.
Hon'ble CM @ArvindKejriwal spoke to the family members over phone and assured our resolute to fight relentlessly till justice is done. pic.twitter.com/heWwSLdJKF
— Raghav Chadha (@raghav_chadha) October 6, 2021
ਜ਼ਿਕਰਯੋਗ ਹੈ ਕਿ ‘ਆਪ’ ਦਾ ਇਹ ਵਫ਼ਦ ਬੀਤੇ ਕੱਲ੍ਹ ਹੀ ਲਖਨਊ ਪਹੁੰਚ ਗਿਆ ਸੀ, ਪਰ ਲਖੀਮਪੁਰ ਪਹੁੰਚਣ ਤੋਂ 15 ਕਿਲੋਮੀਟਰ ਪਹਿਲਾਂ, ਪੁਲਿਸ ਨੇ ਇਨ੍ਹਾਂ ਨੂੰ ਰੋਕ ਲਿਆ ਅਤੇ ਅੱਗੇ ਨਹੀਂ ਜਾਣ ਦਿੱਤਾ। ਜਿਸ ਤੋਂ ਬਾਅਦ ‘ਆਪ’ ਆਗੂਆਂ ਨੇ ਸੜਕ ‘ਤੇ ਹੀ ਧਰਨਾ ਲਗਾ ਦਿੱਤਾ ਸੀ, ਇਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਸੀ।