ਲੁਧਿਆਣਾ: ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਬੀਤੇ ਦਿਨੀਂ ਭੇਦਭਰੇ ਹਾਲਾਤਾਂ ‘ਚ ਮੌਤ ਦੀ ਖਬਰ ਹੈ। ਗੁਰਪ੍ਰੀਤ ਗੋਗੀ ਲੁਧਿਆਣਾ ਪੱਛਮੀ ਤੋਂ ਵਿਧਾਇਕ ਸਨ। ਜਾਣਕਾਰੀ ਮੁਤਾਬਕ ਘਰ ਵਿਚ ਹੀ ਗੋਲੀ ਲੱਗਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। DMC ਹਸਪਤਾਲ ‘ਚ ਡਾਕਟਰਾਂ ਨੇ MLA ਗੋਗੀ ਨੂੰ ਮ੍ਰਿਤਕ ਐਲਾਨਿਆ ਹੈ। ਰਿਪੋਰਟ ਮੁਤਾਬਕ MLA ਗੋਗੀ ਦੇ ਸਿਰ ਵਿਚ ਗੋਲੀ ਲੱਗੀ ਹੈ।
ਵਿਧਾਇਕ ਗੁਰਪ੍ਰੀਤ ਗੋਗੀ ਦੀ ਅਚਾਨਕ ਹੋਈ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ MLA ਗੋਗੀ ਦੀ ਅਚਾਨਕ ਹੋਈ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਲੱਗਾ। ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖਸ਼ਣ। ਵਾਹਿਗੁਰੂ ਵਾਹਿਗੁਰੂ
ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ… pic.twitter.com/FmfXlr5oZM
— Bhagwant Mann (@BhagwantMann) January 11, 2025
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।