ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਨਵਿਆਉਯੋਗ ਊਰਜਾ ਸਰੋਤ ਹਾਊਸਿੰਗ, ਪ੍ਰਿੰਟਿਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਅਮਨ ਅਰੋੜਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਉਹਨਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰਤੇ ਪਹੁੰਚੇ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ, ਪ੍ਰੋਫੈਸਰ ਸੁਖਵਿੰਦਰ ਸਿੰਘ, ਹਲਕੇ ਦੇ ਪੰਚਾਂ-ਸਰਪੰਚਾਂ ਅਤੇ ਵਲੰਟੀਅਰਾਂ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰਕ ਵਿਚਾਰਾਂ ਸਾਂਝੀਆਂ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਹੁੰਦਿਆਂ ਉਹਨਾਂ ਆਖਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉਪਰ ਖਰਾ ਉਤਰ ਰਹੀ ਹੈ ਅਤੇ ਲੋਕ ਭਲਾਈ ਲਈ ਨਵੇਂ ਪ੍ਰੋਜੈਕਟ ਅਤੇ ਬਿਹਤਰ ਸਕੀਮਾਂ ਦੀ ਵਿਊਂਤਬੰਦੀ ਕੀਤੀ ਜਾ ਰਹੀ ਹੈ। ਉਹਨਾਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਕੰਮਾਂ ਦੀ ਪ੍ਰਸੰਸਾ ਕਰਦੇ ਹੋਏ ਆਖਿਆ ਕਿ ਬੀਬੀ ਮਾਣੂੰਕੇ ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਨਿਧੜਕ ਵਿਧਾਇਕ ਨੇ, ਜਿੰਨਾਂ ਨੇ ਪੰਜਾਬ ਵਿੱਚ ਪਾਰਟੀ ਖੜੀ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਵਿਧਾਇਕਾ ਮਾਣੂੰਕੇ ਵੱਲੋਂ ਜਗਰਾਉਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜ ਅਤੇ ਸ਼ੁਰੂ ਕਰਵਾਏ ਗਏ ਵੱਡੇ-ਵੱਡੇ ਪ੍ਰੋਜੈਕਟ ਬੀਬੀ ਮਾਣੂੰਕੇ ਦੀ ਕਾਬਲੀਅਤ ਦੀ ਗਵਾਹੀ ਭਰਦੇ ਹਨ। ਇਸ ਮੌਕੇ ਅਮਨ ਅਰੋੜਾ ਨੇ ਅਫ਼ਸਰਸ਼ਾਹੀ ਨੂੰ ਸਖ਼ਤ ਲਹਿਜ਼ੇ ਵਿੱਚ ਹਦਾਇਤਾਂ ਜਾਰੀ ਕਰਦੇ ਹੋਏ ਆਖਿਆ ਕਿ ਕਿਸੇ ਵੀ ਲਾ-ਪ੍ਰਵਾਹ ਅਫ਼ਸਰ ਅਤੇ ਭ੍ਰਿਸ਼ਟਾਚਾਰੀ ਅਫ਼ਸਰ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਇਹ ਵੀ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇ ਅਤੇ ਲੋਕਾਂ ਦੇ ਕੰਮ ਪਹਿਲ ਪੱਧਰ ਤੇ ਕੀਤੇ ਜਾਣ ਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਦਿੱਤਾ ਜਾਵੇ। ਅਮਨ ਅਰੋੜਾ ਨੇ ਹੋਰ ਆਖਿਆ ਕਿ ਆਮ ਆਦਮੀ ਪਾਰਟੀ ਦੇ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ, ਉਹ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ ਅਤੇ ‘ਆਪ’ ਸਰਕਾਰ ਨੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਜਿਹੇ ਕੰਮ ਵੀ ਕਰ ਵਿਖਾਏ ਹਨ, ਜਿੰਨਾਂ ਬਾਰੇ ਕੋਈ ਵਾਅਦਾ ਵੀ ਨਹੀਂ ਸੀ ਕੀਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।