ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਅੱਜ (21 ਨਵੰਬਰ) ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 11 ਨਾਮ ਸ਼ਾਮਿਲ ਹਨ। ਇਸ ਦੇ ਨਾਲ ਹੀ ‘ਆਪ’ ਨੇ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਵੀ ਟਿਕਟਾਂ ਦਿੱਤੀਆਂ ਹਨ। ਜਦੋਂਕਿ ਵਿਧਾਨ ਸਭਾ ਚੋਣਾਂ ਵਿੱਚ ਅਜੇ ਤਿੰਨ ਮਹੀਨੇ ਬਾਕੀ ਹਨ। ਚੋਣ ਕਮਿਸ਼ਨ ਨੇ ਅਜੇ ਤੱਕ ਚੋਣ ਪ੍ਰੋਗਰਾਮਾਂ ਦਾ ਐਲਾਨ ਵੀ ਨਹੀਂ ਕੀਤਾ ਹੈ।
‘ਆਪ’ ਨੇ ਪਹਿਲੀ ਸੂਚੀ ‘ਚ ਉਨ੍ਹਾਂ ਲੋਕਾਂ ਨੂੰ ਟਿਕਟ ਦੇਣ ‘ਚ ਦਰਿਆਦਿਲੀ ਦਿਖਾਈ ਹੈ ਜੋ ਪਿਛਲੇ ਕੁਝ ਮਹੀਨਿਆਂ ਦੌਰਾਨ ਭਾਜਪਾ ਅਤੇ ਕਾਂਗਰਸ ‘ਚ ਸ਼ਾਮਿਲ ਹੋਏ ਹਨ। ਅਜਿਹੇ ਉਮੀਦਵਾਰਾਂ ਵਿੱਚ ਅਨਿਲ ਝਾਅ, ਬੀਬੀ ਤਿਆਗੀ, ਵੀਰ ਸਿੰਘ ਧੀਂਗਾਨ ਅਤੇ ਸੋਮੇਸ਼ ਸ਼ੌਕੀਨ ਸਮੇਤ ਛੇ ਨਾਮ ਸ਼ਾਮਿਲ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।