Punjab Vidhaan Sabha Elections 2027 : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਕਿਹਾ ਕਿ ਲੋਕਾਂ ਤੋਂ ਮਿਲੇ ਸਰਵੇ ਅਤੇ ਫੀਡਬੈਕ ਦੇ ਆਧਾਰ ‘ਤੇ ਟਿਕਟਾਂ ਦੀ ਵੰਡ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਹਿਲੀ ਸੂਚੀ ਵਿੱਚ ਥਾਂ ਬਣਾਉਣ ਵਾਲੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੱਤੀ। ਹੁਣ ਦੇਖਣਾ ਹੋਵੇਗਾ ਕਿ ਪਾਰਟੀ ਦੀ ਇਹ ਪਹਿਲੀ ਸੂਚੀ ਪੰਜਾਬ ਦੀ ਸਿਆਸਤ ਵਿੱਚ ਕੀ ਨਵਾਂ ਸਮੀਕਰਨ ਬਣਾਉਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

