ਨਗਰ ਨਿਗਮ ਚੋਣਾਂ ਲਈ ਆਪ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ ਜਾਰੀ

Global Team
2 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਸੂਚੀ ਤਹਿਤ ਪਾਰਟੀ ਦੇ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਅੱਜ ਸ਼ਾਮ ਤੱਕ ਕਰ ਦਿੱਤਾ ਜਾਵੇਗਾ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਲੁਧਿਆਣਾ ਐਮਸੀ ਲਈ 94, ਪਟਿਆਲਾ ਐਮਸੀ ਲਈ 56 ਅਤੇ ਅੰਮ੍ਰਿਤਸਰ ਐਮਸੀ ਲਈ 74 ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਕੁੱਲ 977 ਵਾਰਡਾਂ ਵਿੱਚੋਂ 784 ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਬਾਕੀ ਰਹਿੰਦੇ ਉਮੀਦਵਾਰਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

ਅਮਨ ਅਰੋੜਾ ਨੇ ਕਿਸਾਨਾਂ ਦੇ ਮੁੱਦੇ ‘ਤੇ ਰਵਨੀਤ ਬਿੱਟੂ ਨੂੰ ਵੀ ਨਿਸ਼ਾਨੇ ‘ਤੇ ਲਿਆ। ਉਨ੍ਹਾਂ ਕਿਹਾ ਕਿ ਕਦੇ ਰਵਨੀਤ ਬਿੱਟੂ ਕਿਸਾਨਾਂ ਲਈ ਗ਼ਲਤ ਸ਼ਬਦਾਵਲੀ ਦੀ ਵਰਤੋਂ ਕਰਦੇ ਹਨ, ਅਤੇ ਕਦੇ ਕਹਿੰਦੇ ਹਨ ਕਿ ਮੈਂ ਕਿਸਾਨਾਂ ਦੇ ਨਾਲ ਹਾਂ, ਉਨ੍ਹਾਂ ਕਿਹਾ ਕਿ ਸਿਰਫ ਬਿਆਨਬਾਜ਼ੀ ਨਾਲ ਨਹੀਂ ਸਰਨਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment