ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਲੋਕ ਸਭਾ ਚੋਣਾਂ ਲਈ ਗੁਜਰਾਤ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਦੇ ਨਾਮ ਵੀ ਸੂਚੀ ਵਿੱਚ ਸ਼ਾਮਲ ਹਨ, ਜਦੋਂ ਕਿ ਇਹ ਤਿੰਨੋਂ ਇਸ ਸਮੇਂ ਦਿੱਲੀ ਆਬਕਾਰੀ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਗੁਜਰਾਤ ‘ਚ ‘ਆਪ’ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਉਣਗੇ।
🚨 Breaking 🚨
गुजरात राज्य के लोकसभा चुनावों के लिए 40 Star प्रचारकों की सूची ज़ारी 🔥
अरविंद केजरीवाल जी की ‘काम की राजनीति’ को लेकर जनता के बीच पहुचेंगे Star प्रचारक💯 pic.twitter.com/PrbWZ9Y27r
— AAP (@AamAadmiParty) April 16, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।