AAP ਨੇ 31 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

raajan tiwari
4 Min Read

Punjab News : ਸਿਆਸਤ ਵਿੱਚ ਜਿੱਥੇ ਕਈ ਪਾਰਟੀਆਂ ਅਜੇ ਉਮੀਦਵਾਰਾਂ ਦੇ ਨਾਵਾਂ ‘ਤੇ ਮੰਥਨ ਹੀ ਕਰ ਰਹੀਆਂ ਹਨ, ਉੱਥੇ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਵੱਲੋਂ 31 ਮੈਂਬਰਾਂ ਦੀ ਨਵੀਂ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਲਿਸਟ ਵਿੱਚ ਪੁਰਾਣੇ ਚਿਹਰਿਆਂ ਦੇ ਨਾਲ-ਨਾਲ ਨਵੇਂ ਚਿਹਰਿਆਂ ਨੂੰ ਵੀ ਜਗ੍ਹਾ ਦਿੱਤੀ ਗਈ ਹੈ।ਸਭ ਤੋਂ ਅਹਿਮ ਗੱਲ ਇਹ ਹੈ ਕਿ ਪਾਰਟੀ ਵੱਲੋਂ ਆਪਣੇ ਪੁਰਾਣੇ ਅਤੇ ਨਿਰਸਵਾਰਥ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਵੀ ਤਰਜੀਹ ਦੇਣ ਦੀ ਗੱਲ ਕਹੀ ਜਾ ਰਹੀ ਹੈ।

ਇਹ ਵੀ ਪੜ੍ਹੌ : ਸਕੂਲੀ ਬੱਚਿਆਂ ਦੀਆਂ ਲੱਗੀਆਂ ਮੌਜਾਂ, 23 ਨਵੰਬਰ ਤੱਕ ਸਕੂਲ ਰਹਿਣਗੇ ਬੰਦ

ਦਰਅਸਲ, ਇਸ ਲਿਸਟ ਨੂੰ ਲੈ ਕੇ ਪਾਰਟੀ ਵੱਲੋਂ ਦਿੱਤੇ ਗਏ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਈ ਅਜਿਹੇ ਪੁਰਾਣੇ ਵਲੰਟੀਅਰ ਵੀ ਹਨ, ਜਿਹੜੇ ਪਹਿਲੇ ਦਿਨ ਤੋਂ ਹੀ ਪਾਰਟੀ ਨਾਲ ਨਿਰਸਵਾਰਥ ਹੋ ਕੇ ਜੁੜੇ ਹੋਏ ਹਨ। ਇਨ੍ਹਾਂ ਵਿੱਚੋਂ ਕਈਆਂ ਨੂੰ ਤਾਂ ਸ਼ਾਇਦ ਲਿਸਟ ਜਾਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਪਾਰਟੀ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਯਾਨੀ ਕਿ ਪਾਰਟੀ ਵੱਲੋਂ ਤਜਰਬੇਕਾਰ ਚਿਹਰਿਆਂ ਦੇ ਨਾਲ-ਨਾਲ ਨਵੇਂ ਚਿਹਰਿਆਂ ਨੂੰ ਵੀ ਅੱਗੇ ਲਿਆਉਣ ਦੀ ਰਣਨੀਤੀ ਅਪਣਾਈ ਜਾ ਰਹੀ ਹੈ।

 

ਇਸ ਦੌਰਾਨ ਪਾਰਟੀ ਵੱਲੋਂ ਆਪਣੀ ਚੋਣ ਰਣਨੀਤੀ ਬਾਰੇ ਵੀ ਅਹਿਮ ਗੱਲ ਕਹੀ ਗਈ ਹੈ। ਬਿਆਨ ਮੁਤਾਬਕ ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਹੈ ਕਿ ਬਾਕੀ ਪਾਰਟੀਆਂ ਦੇ ਮੁਕਾਬਲੇ ਆਪਣੇ ਉਮੀਦਵਾਰਾਂ ਦਾ ਐਲਾਨ ਪਹਿਲਾਂ ਕੀਤਾ ਜਾਵੇ।ਇੱਥੋਂ ਤੱਕ ਕਿ ਪਾਰਟੀ ਵੱਲੋਂ 71 ਸੀਟਾਂ ‘ਤੇ ਉਮੀਦਵਾਰ ਐਲਾਨਣ ਦੀ ਗੱਲ ਵੀ ਕਹੀ ਗਈ ਹੈ।ਪਾਰਟੀ ਦਾ ਮੰਨਣਾ ਹੈ ਕਿ ਜੇਕਰ ਉਮੀਦਵਾਰਾਂ ਦਾ ਐਲਾਨ ਪਹਿਲਾਂ ਕਰ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਲੋਕਾਂ ਵਿੱਚ ਜਾਣ ਅਤੇ ਆਪਣੀ ਗੱਲ ਰੱਖਣ ਲਈ ਵੱਧ ਸਮਾਂ ਮਿਲ ਸਕਦਾ ਹੈ।

 

ਇਹ ਵੀ ਪੜ੍ਹੌ :ਮੁਫ਼ਤ ਰਾਸ਼ਨ ਤੋਂ ਲੈ ਕੇ ਪੈਨਸ਼ਨ ਤੱਕ ਸਭ ਕੁਝ ਹੋ ਸਕਦੈ ਬੰਦ ! ਘਰ ਬੈਠੇ ਅਪਡੇਟ ਕਰੋ ਆਧਾਰ ਕਾਰਡ ਨਾਲ ਜੁੜੀ ਇਹ ਜ਼ਰੂਰੀ ਜਾਣਕਾਰੀ

ਪਾਰਟੀ ਵੱਲੋਂ ਇਸ ਰਣਨੀਤੀ ਪਿੱਛੇ ਇੱਕ ਹੋਰ ਵੱਡਾ ਕਾਰਨ ਵੀ ਦੱਸਿਆ ਗਿਆ ਹੈ। ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਾਂ ਦਿੱਤਾ ਜਾਵੇਗਾ ਤਾਂ ਜੋ ਉਹ ਲੋਕਾਂ ਦੇ ਵਿਚਕਾਰ ਜਾ ਸਕਣ। ਪਾਰਟੀ ਦੀਆਂ ਨੀਤੀਆਂ, ਹੁਣ ਤੱਕ ਕੀਤੇ ਗਏ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾ ਸਕਣ। ਇਸ ਦੇ ਨਾਲ ਹੀ ਲੋਕਾਂ ਦੇ ਸੁਝਾਅ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਪਾਰਟੀ ਤੱਕ ਪਹੁੰਚਾਉਣ ਦਾ ਮੌਕਾ ਮਿਲੇਗਾ। ਕੁੱਲ ਮਿਲਾ ਕੇ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਐਲਾਨ ਵਿੱਚ ਤੇਜ਼ੀ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਪੁਰਾਣੇ ਵਲੰਟੀਅਰਾਂ ਅਤੇ ਨਵੇਂ ਚਿਹਰਿਆਂ ਨੂੰ ਦਿੱਤੀ ਜਾ ਰਹੀ ਤਰਜੀਹ ਦਾ ਪਾਰਟੀ ਨੂੰ ਸਿਆਸੀ ਤੌਰ ‘ਤੇ ਕਿੰਨਾ ਫਾਇਦਾ ਮਿਲਦਾ ਹੈ। ਅਤੇ ਦੂਜੀਆਂ ਸਿਆਸੀ ਪਾਰਟੀਆਂ ਇਸ ਰਣਨੀਤੀ ਦਾ ਜਵਾਬ ਕਿਵੇਂ ਦਿੰਦੀਆਂ ਹਨ।

Share This Article
2 Comments