ਅੰਮ੍ਰਿਤਸਰ : ਤਰਨਤਾਰਨ ਦੇ ਮੈਰਿਜ ਪੈਲੇਸ ਵਿੱਚ ਆਪ ਸਰਪੰਚ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਤਰਨਤਾਰਨ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਹਰਬਰਿੰਦਰ ਸਿੰਘ ਸੰਧੂ ਦੇ ਕਤਲ ਮਾਮਲੇ ਵਿੱਚ ਫਾਈਨਾਂਸਰ ਸੁਖਬੀਰ ਸਿੰਘ ਜਹਾਂਗੀਰ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਦੁਬਈ ਲਈ ਰਵਾਨਾ ਹੋਣ ਲੱਗਾ ਸੀ ਪਰ ਪੁਲਿਸ ਅਤੇ ਬਿਊਰੋ ਇਮੀਗ੍ਰੇਸ਼ਨਦੀ ਮੁਸਤੈਦੀ ਕਾਰਨ ਉਹ ਵਿਦੇਸ਼ ਭੱਜਣ ਵਿੱਚ ਅਸਫਲ ਰਿਹਾ।
ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸੁਖਬੀਰ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਵਿਦੇਸ਼ ਤੋਂ ਸੁਪਾਰੀ ਦੇ ਰੂਪ ਵਿੱਚ 2 ਲੱਖ ਰੁਪਏ ਆਏ ਸਨ, ਜੋ ਕਿ ਸ਼ੂਟਰਾਂ ਅਤੇ ਸਾਥੀਆਂ ਵਿੱਚ ‘ਗੂਗਲ ਪੇ’ ਰਾਹੀਂ ਵੰਡੇ ਗਏ ਸਨ। ਕਤਲ ਦੀ ਜਾਂਚ ਵਿੱਚ ਹੁਣ ਤੱਕ ਕੁੱਲ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਚਾਰ ਪਿਸਤੌਲ, ਦੋ ਬਾਈਕ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਕਤਲ ਵਿੱਚ ਵਰਤੀ ਗਈ ਏ.ਕੇ.-47 (AK-47) ਚੀਨੀ ਅਸਾਲਟ ਰਾਈਫਲ ਅਜੇ ਬਰਾਮਦ ਨਹੀਂ ਹੋਈ ਹੈ। ਪੁਲਿਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਵਾਰਦਾਤ ਦੀ ਯੋਜਨਾ 18 ਫਰਵਰੀ ਨੂੰ ਬਣਾਈ ਗਈ ਸੀ। ਪੈਲੇਸ ਵਿੱਚ ਚਾਰ ਸ਼ੂਟਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ, ਜਦਕਿ ਇੱਕ ਸ਼ੂਟਰ ਬਾਹਰ ਰੇਕੀ ਕਰਦਾ ਰਿਹਾ। ਮੁੱਖ ਸ਼ੂਟਰ ਮਨਪ੍ਰੀਤ ਸਿੰਘ ਅਤੇ ਗੁਰਦੇਵ ਸਿੰਘ ਅਜੇ ਫਰਾਰ ਹਨ। ਪੁਲਿਸ ਨੇ ਮੁੱਖ ਸ਼ੂਟਰਾਂ ਦੇ ਸਕੈਚ ਅਤੇ ਤਸਵੀਰਾਂ ਜਾਰੀ ਕੀਤੀਆਂ ਹਨ। ਐਸਐਸਪੀ ਨੇ ਕਿਹਾ ਕਿ ਇਨ੍ਹਾਂ ਬਾਰੇ ਸੂਚਨਾ ਦੇਣ ਵਾਲੇ ਨੂੰ ਪੰਜਾਬ ਪੁਲਸ ਵੱਲੋਂ ਵਾਜਿਬ ਇਨਾਮ ਦਿੱਤਾ ਜਾਵੇਗਾ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਾਕੀ ਲੋੜੀਂਦੇ ਮੁਲਜ਼ਮਾਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

