‘ਆਪ’ ਨੇ ਝਾੜੂ ਲਗਾ ਕੇ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ

TeamGlobalPunjab
2 Min Read

ਪੰਜਾਬ ਵਿੱਚ 14 ਫਰਵਰੀ ਨੂੰ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਦੀ ਮੁਹਿੰਮ ਅੱਜ ਤੋਂ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਵਿੱਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਪਹੁੰਚੇ। ਜਿੱਥੇ ਉਹਨਾਂ ਨੇ ਝਾੜੂ ਲਗਾ ਕੇ ਲੋਕਾਂ ਤੋਂ ਵੋਟਾਂ ਮੰਗੀਆਂ। ਇਸ ਦੌਰਾਨ ਹਰਪਾਲ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ। ਹਰਪਾਲ ਚੀਮਾ ਨੇ ਦਾਅਵਾ ਕੀਤਾ ਕਿ ਬਠਿੰਡਾ ਦੇ 50 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਹੀ ਮੇਅਰ ਬਣਨਗੇ।

ਵਿਰੋਧੀ ਧਿਰ ਨੇਤਾ ਹਰਪਾਲ ਚੀਮਾ ਸਮੇਤ ਸਮੂਚੀ ਸਥਾਨਕ ਲੀਡਰਸ਼ਿਪ ਵੱਲੋਂ ਬਠਿੰਡਾ ਦੇ ਆਰੀਆ ਸਮਾਜ ਚੌਕ ਤੋਂ ਆਪਣਾ ਮਾਰਚ ਸ਼ੁਰੂ ਕੀਤਾ ਗਿਆ ਸੀ। ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦਾ ਪ੍ਰਚਾਰ ਭੱਖ ਗਿਆ ਹੈ। 08 ਨਗਰ ਨਿਗਮਾਂ ਤੇ 109 ਨਗਰ ਕੌਂਸਲਾਂ ਲਈ ਚੋਣ ਹੋਵੇਗੀ। ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਚੋਣ ਪ੍ਰਚਾਰ 12 ਫਰਵਰੀ ਸ਼ਾਮ 5:00 ਵਜੇ ਤੱਕ ਹੋਵੇਗਾ। ਵੋਟਿੰਗ 14 ਫਰਵਰੀ ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਤਾਇਨਾਤ 30 ਆਈ.ਏ.ਐਸ/ਪੀ.ਸੀ.ਐਸ ਨੂੰ ਚੋਣ ਅਬਜਰਵਰ ਲਾਏ ਗਏ। ਸੂਬੇ ਵਿੱਚ ਕੁੱਲ 39,15,280 ਰਜਿਸਟਰਡ ਵੋਟਰ ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ।

Share this Article
Leave a comment