ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਆਪਣੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਹੈ।ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਤੋਂ ਵਿਧਾਇਕ ਰਹਿ ਚੁੱਕੇ ਸਨ। ਜਰਨੈਲ ਸਿੰਘ ਨੇ ਗਿਆਰਾਂ ਅਗਸਤ ਨੂੰ ਆਪਣੀ ਫੇਸਬੁੱਕ ਪੋਸਟ ਵਿੱਚ ਹਿੰਦੂ ਦੇਵੀ ਦੇਵਤਿਆਂ ਤੇ ਸਵਾਲ ਉਠਾਏ ਸੀ।
ਇਸ ਵਿਵਾਦ ਉੱਤੇ ਜਰਨੈਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣਾ ਫੋਨ ਆਪਣੇ ਪੁੱਤਰ ਨੂੰ ਦਿੱਤਾ ਹੋਇਆ ਸੀ ਅਤੇ ਉਸ ਨੇ ਗਲਤੀ ਨਾਲ ਕੁਝ ਕਾਪੀ ਪੇਸਟ ਕਰ ਦਿੱਤਾ ਜਿਸ ਨੂੰ ਮੈਂ ਡਿਲੀਟ ਵੀ ਕਰ ਦਿੱਤਾ ਸੀ।
ਆਮ ਆਦਮੀ ਪਾਰਟੀ ਨੇ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੋਇਆ ਅਤੇ ਪੁੱਛਿਆ ਕਿ ਉਨ੍ਹਾਂ ਨੂੰ ਪ੍ਰਾਇਮਰੀ ਮੈਂਬਰਸ਼ਿਪ ਤੋਂ ਬਰਖਾਸਤ ਕਿਉਂ ਨਾ ਕੀਤਾ ਜਾਵੇ?
ਇਸ ਵਿਵਾਦ ਨੂੰ ਲੈ ਕੇ ਜਾਂਚ ਹੋਣ ਤੱਕ ਫਿਲਹਾਲ ਜਰਨੈਲ ਸਿੰਘ ਨੂੰ ਪਾਰਟੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।