ਮੋਗਾ: ਆਮ ਆਦਮੀ ਪਾਰਟੀ ਦੀ ਕੌਂਸਲਰ ਵਿਨੈਪਾਲ ਕੌਰ ਨੂੰ ਮੋਗਾ ਦਾ ਨਵਾਂ ਮੇਅਰ ਚੁਣਿਆ ਗਿਆ ਹੈ। ਪੰਜਾਬ ਸਰਕਾਰ ਨੇ ਇਸ ਵਾਰ ਮੇਅਰ ਦਾ ਅਹੁਦਾ ਪੱਛੜੇ ਵਰਗ (ਬੀਸੀ) ਵਰਗ ਲਈ ਰਾਖਵਾਂ ਰੱਖਿਆ ਸੀ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਮੇਅਰ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਹ ਚੋਣ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਈ।
ਇਹ ਚੋਣ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕਰਵਾਈ ਗਈ। ਵਿਨੈਪਾਲ ਕੌਰ ਨੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਨਗਰ ਨਿਗਮ ਦੀ ਚੋਣ ਲੜੀ ਸੀ, ਜਿਸ ਨਾਲ ਉਨ੍ਹਾਂ ਦੀ ਰਾਜਨੀਤੀ ਵਿੱਚ ਐਂਟਰੀ ਹੋਈ; ਜਨਤਾ ਨੇ ਉਨ੍ਹਾਂ ‘ਤੇ ਭਰੋਸਾ ਕੀਤਾ ਅਤੇ ਉਨ੍ਹਾਂ ਨੂੰ ਕੌਂਸਲਰ ਚੁਣਿਆ ਹੈ।
ਵਿਨੈਪਾਲ ਕੌਰ ਨੇ ਮੈਡੀਸਨ ਵਿੱਚ ਬੀ.ਐਸ.ਸੀ. ਅਤੇ ਸ਼ਿਮਲਾ ਯੂਨੀਵਰਸਿਟੀ ਤੋਂ ਪੀ.ਜੀ.ਡੀ.ਸੀ.ਏ. ਕੀਤੀ ਹੈ। ਉਹ ਵਿਆਹੇ ਹੋਏ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਵੀ ਹੈ। ਉਨ੍ਹਾਂ ਦੇ ਪਰਿਵਾਰ ਦਾ ਪਹਿਲਾਂ ਕੋਈ ਰਾਜਨੀਤਿਕ ਸਬੰਧ ਨਹੀਂ ਹੈ। ਨਗਰ ਨਿਗਮ ਚੋਣਾਂ ਵਿੱਚ, ਵਿਨੈਪਾਲ ਕੌਰ ਨੇ ਆਪਣੇ ਨਜ਼ਦੀਕੀ ਵਿਰੋਧੀ ਨੂੰ 228 ਵੋਟਾਂ ਦੇ ਫਰਕ ਨਾਲ ਹਰਾਇਆ।

